08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਸਕਰਨ ਉਰਫ਼ ਰੋਸੀ ਜੌੜਾ ਦਾ ਅਚਾਨਕ ਦਿਹਾਂਤ ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ

ਰਾਮਪੁਰਾ ਫੂਲ, 7 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ): ਸ਼ਹਿਰ ਦੇ ਪ੍ਰਮੁੱਖ ਵਪਾਰੀ ਆਗੂ ਸੁਰਿੰਦਰ ਜੌੜਾ ਦੇ ਨੌਜਵਾਨ ਅਤੇ ਮਿਲਣਸਾਰ ਪੁੱਤਰ ਜਸਕਰਨ ਉਰਫ਼ ਰੋਸੀ ਜੌੜਾ ਦੇ ਅਚਾਨਕ ਦਿਹਾਂਤ ਨਾਲ ਪੂਰੇ ਇਲਾਕੇ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਬੀਤੀ ਸ਼ਾਮ ਆਏ ਸਾਈਲੈਂਟ ਹਾਰਟ ਅਟੈਕ (ਦਿਲ ਦਾ ਦੌਰਾ) ਕਾਰਨ ਉਨ੍ਹਾਂ ਦੀ ਜਾਨ ਚਲੀ ਗਈ।

Ad Position 21
No active advertisement
ਅਜੀਤ ਡੈਸਕ 08-10-2026
ਰਾਮਪੁਰਾ ਫੂਲ, 7 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ): ਸ਼ਹਿਰ ਦੇ ਪ੍ਰਮੁੱਖ ਵਪਾਰੀ ਆਗੂ ਸੁਰਿੰਦਰ ਜੌੜਾ ਦੇ ਨੌਜਵਾਨ ਅਤੇ ਮਿਲਣਸਾਰ ਪੁੱਤਰ ਜਸਕਰਨ ਉਰਫ਼ ਰੋਸੀ ਜੌੜਾ ਦੇ ਅਚਾਨਕ ਦਿਹਾਂਤ ਨਾਲ ਪੂਰੇ ਇਲਾਕੇ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਬੀਤੀ ਸ਼ਾਮ ਆਏ ਸਾਈਲੈਂਟ ਹਾਰਟ ਅਟੈਕ (ਦਿਲ ਦਾ ਦੌਰਾ) ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਅੱਜ ਸਵੇਰੇ ਗਾਂਧੀ ਬਸਤੀ ਸਥਿਤ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ, ਮੰਗਲਵਾਰ ਦੁਪਹਿਰ ਸਮੇਂ ਜਸਕਰਨ ਜੌੜਾ ਆਪਣੇ ਪਰਿਵਾਰਕ ਅਦਾਰੇ ‘ਜੌੜਾ ਜਵੈਲਰਜ਼’ ਤੋਂ ਆਰਾਮ ਕਰਨ ਲਈ ਘਰ ਗਏ ਸਨ। ਸ਼ਾਮ ਵੇਲੇ ਜਦੋਂ ਉਨ੍ਹਾਂ ਦੇ ਪਿਤਾ ਸੁਰਿੰਦਰ ਜੌੜਾ ਦੁਕਾਨ ਵਧਾ ਕੇ ਘਰ ਪਹੁੰਚੇ ਅਤੇ ਪੁੱਤਰ ਨੂੰ ਆਵਾਜ਼ ਦਿੱਤੀ, ਤਾਂ ਕੋਈ ਹੁੰਗਾਰਾ ਨਾ ਮਿਲਿਆ। ਸ਼ੱਕ ਪੈਣ ’ਤੇ ਜਦੋਂ ਡਾਕਟਰਾਂ ਨੂੰ ਬੁਲਾਇਆ ਗਿਆ ਤਾਂ ਡਾਕਟਰਾਂ ਨੇ ਰੋਸੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਅਚਾਨਕ ਵਾਪਰੇ ਭਾਣੇ ਨਾਲ ਪਰਿਵਾਰ ’ਚ ਚੀਕ-ਚਿਹਾੜਾ ਮੱਚ ਗਿਆ। ਜ਼ਿਕਰਯੋਗ ਹੈ ਕਿ ਸੁਰਿੰਦਰ ਜੌੜਾ ਅਜੇ ਕੁਝ ਸਮਾਂ ਪਹਿਲਾਂ ਹੀ ਆਪਣੀ ਧਰਮ-ਪਤਨੀ ਦੇ ਵਿਛੋੜੇ ਦੇ ਦੁੱਖ ਤੋਂ ਉੱਭਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿ ਹੁਣ ਜਵਾਨ ਪੁੱਤਰ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜੌੜਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਪੂਰਾ ਸ਼ਹਿਰ ਉਮੜ ਪਿਆ। ਵਪਾਰੀ ਵਰਗ ਨੇ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖ ਕੇ ਪਰਿਵਾਰ ਨਾਲ ਹਮਦਰਦੀ ਅਤੇ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ। ਅੰਤਿਮ ਸੰਸਕਾਰ ਦੇ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ‘ਆਪ’ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਤੇ ਮੱਖਣ ਜਿੰਦਲ, ‘ਵਾਰਿਸ ਪੰਜਾਬ ਦੇ’ ਤੋਂ ਗਿੱਲ ਰਾਉਂਤਾ, ਸ਼੍ਰੋਮਣੀ ਅਕਾਲੀ ਦਲ ਦੇ ਹਰਿੰਦਰ ਹਿੰਦਾ, ਹੈਪੀ ਗਰਗ, ਮਨਮੋਹਨ ਗਰਗਤੇ ਸੱਤਪਾਲ ਗਰਗ, ਨਰੇਸ਼ ਸੀ.ਏ., ਡਾ. ਰਮਣੀਕ ਮੰਗਲਾ, ਭੂਸ਼ਣ ਸਹਾਰਾ, ਨਿਰਮਲ ਬੁਰਜ ਗਿੱਲ, ਨਰੇਸ਼ ਨੀਟੂ, ‘ਆਪ’ ਆਗੂ ਰੌਬੀ ਬਰਾੜ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਚੇਅਰਪਰਸਨ ਵਲੋਂ ਮੀਟਿੰਗ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਵਿਜੀਲੈਂਸ ਜਾਗਰੂਕਤਾ ’ਤੇ ਵਿਸ਼ੇਸ਼ ਭਾਸ਼ਨ
Ad Position 24