08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਤਰਨਜੋਤ ਸੁਸਾਇਟੀ ਬੱਲ੍ਹੋ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਸਨਮਾਨ

ਚਾਉਕੇ, 7 ਅਕਤੂਬਰ (ਮਨਜੀਤ ਸਿੰਘ ਘੜੈਲੀ)- ਵਾਤਾਵਰਨ ਦੀ ਸ਼ੁੱਧਤਾ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਨਿਰੰਤਰ ਕਾਰਜਸ਼ੀਲ ‘ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ’ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਬਠਿੰਡਾ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸੁਸਾਇਟੀ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਸੁਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਅਤੇ ਵਾਤਾਵਰਨ ਪੱਖੀ ਪਹਿਲਕਦਮੀਆਂ ਦੀ ਭਰਪੂਰ ਸ਼ਲਾਘਾ ਵੀ ਕੀਤੀ।

Ad Position 21
No active advertisement
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਰਨਜੋਤ ਸੁਸਾਇਟੀ ਬੱਲ੍ਹੋ ਦਾ ਸਨਮਾਨ ਕਰਨ ਸਮੇਂ। ਅਜੀਤ ਤਸਵੀਰ। 08-10-2026
ਚਾਉਕੇ, 7 ਅਕਤੂਬਰ (ਮਨਜੀਤ ਸਿੰਘ ਘੜੈਲੀ)- ਵਾਤਾਵਰਨ ਦੀ ਸ਼ੁੱਧਤਾ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਨਿਰੰਤਰ ਕਾਰਜਸ਼ੀਲ ‘ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ’ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਬਠਿੰਡਾ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸੁਸਾਇਟੀ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਸੁਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਅਤੇ ਵਾਤਾਵਰਨ ਪੱਖੀ ਪਹਿਲਕਦਮੀਆਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਜ਼ਿਕਰਯੋਗ ਹੈ ਕਿ ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਸਮਾਜ ਭਲਾਈ ਦੇ ਕਾਰਜਾਂ ਦੇ ਨਾਲ-ਨਾਲ ਕੁਦਰਤ ਅਤੇ ਵਾਤਾਵਰਨ ਦੀ ਰਾਖੀ ਲਈ ਵਿਸ਼ੇਸ਼ ਪਛਾਣ ਬਣਾ ਚੁੱਕੀ ਹੈ। ਸੁਸਾਇਟੀ ਦੇ ਸਲਾਹਕਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਿੰਡ ਦੇ ਉਨ੍ਹਾਂ ਜਾਗਰੂਕ ਕਿਸਾਨਾਂ ਨੂੰ 500 ਰੁਪਏ ਮਾਣ ਭੇਟਾ ਵਜੋਂ ਦਿੱਤੇ ਗਏ ਹਨ, ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ। ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸ ਹੂਲਤ ਅਤੇ ਪਰਾਲੀ ਪ੍ਰਬੰਧਨ ਲਈ ਸੁਸਾਇਟੀ ਵਲੋਂ 4 ਬੇਲਰ ਮੁਫ਼ਤ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਕਿਸਾਨ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਪਰਾਲੀ ਦਾ ਨਿਪਟਾਰਾ ਕਰ ਸਕਣ। ਇਸ ਤੋਂ ਇਲਾਵਾ, ਪਿੰਡ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸੁਸਾਇਟੀ ਵਲੋਂ ਇਕ ਅਨੋਖੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੇ ਬਦਲੇ ਗੁੜ ਵੰਡ ਕੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਸੁਸਾਇਟੀ ਦੇ ਬੁਲਾਰੇ ਭੁਪਿੰਦਰ ਸਿੰਘ ਜਟਾਣਾ, ਚਮਕੌਰ ਸਿੰਘ, ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਚੇਅਰਪਰਸਨ ਵਲੋਂ ਮੀਟਿੰਗ
Ad Position 24