08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੀ. ਐਮ.

Ad Position 21
No active advertisement
ਸੀ ਐਮ ਐਸ ਗੁਰੂ ਕਾਂਸੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਸਨਮਾਨਿਤ ਬੱਚੇ ਅਤੇ ਅਧਿਆਪਕ। ਤਸਵੀਰ: ਸੁਖਪਾਲ ਸਿੰਘ ਸੋਨੀ 08-10-2026
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਭਾਰਤ ਵਿਕਾਸ ਪਰਿਸ਼ਦ ਬਠਿੰਡਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ‘ਭਾਰਤ ਕੋ ਜਾਨੋ’ ਲਿਖਤੀ ਮੁਕਾਬਲੇ ਵਿਚੋਂ ਸਕੂਲ ਦੀ ਜੂਨੀਅਰ ਵਰਗ ਦੀ ਟੀਮ ’ਚ ਸੱਤਵੀਂ ਜਮਾਤ ਦੀ ਜਪਜੀਤ ਕੌਰ ਅਤੇ ਅੱਠਵੀਂ ਜਮਾਤ ਦੀ ਪ੍ਰਭਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲੇ ’ਚੋਂ ਦੂਜਾ, ਸੀਨੀਅਰ ਵਰਗ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਭਲੀਨ ਕੌਰ ਅਤੇ ਵਿਦਿਆਰਥੀ ਵੰਸ਼ ਅਰੋੜਾ ਨੇ ਮੁਕਾਬਲੇ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ। ਸੰਸਥਾ ਵਲੋਂ ਹਰ ਸਾਲ ਕਰਵਾਏ ਜਾਂਦੇ ‘ਗੁਰੂ ਵੰਦਨ ਛਾਤਰ ਅਭਿਨੰਦਨ’ ਪ੍ਰੋਗਰਾਮ ਤਹਿਤ ਸਕੂਲ ਦੇ ਬਹੁਤ ਹੀ ਮਿਹਨਤੀ ਅਤੇ ਤਜਰਬੇਕਾਰ ਅਧਿਆਪਕ ਮੈਡਮ ਅਨੁਪਿੰਦਰ ਕੌਸ਼ਲ ਭਗਤਾ ਭਾਈਕਾ ਅਤੇ ਕਿਰਨਜੀਤ ਕੌਰ ਭਗਤਾ ਭਾਈਕਾ ਦਾ ਸਨਮਾਨ ਕੀਤਾ। ਸਕੂਲ ਦੇ ਹਰ ਖੇਤਰ ’ਚੋਂ ਮੋਹਰੀ ਗਿਆਰਵੀਂ ਕਲਾਸ ਨਾਨ ਮੈਡੀਕਲ ਦੇ ਵਿਦਿਆਰਥੀ ਦਮਨਜੀਤ ਸਿੰਘ ਅਤੇ ਗਿਆਰਵੀਂ ਕਲਾਸ ਮੈਡੀਕਲ ਦੀ ਵਿਦਿਆਰਥਣ ਜਸਮੀਤ ਕੌਰ ਸਿੱਧੂ ਦਾ ਵੀ ਸਨਮਾਨ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਸਨਮਾਨਿਤ ਹੋਏ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮਾਣ-ਸਨਮਾਨ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ। ਪ੍ਰੋਗਰਾਮ ਦੌਰਾਨ ਮੈਡਮ ਜੋਤੀ ਬਾਲਾ ਅਤੇ ਪਰਮਜੀਤ ਸਿੰਘ ਵੀ ਉਚੇਚੇ ਤੌਰ ’ਤੇ ਬੱਚਿਆਂ ਦੇ ਨਾਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਲਾ ਚਾਉਕੇ ਨੂੰ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਤਰਨਜੋਤ ਸੁਸਾਇਟੀ ਬੱਲ੍ਹੋ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਸਨਮਾਨ
Ad Position 24