07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

22.40 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਬਠਿੰਡਾ , 7 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 22. 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ।

Ad Position 21
No active advertisement
ਅਜੀਤ ਡੈਸਕ 08-10-2026
ਬਠਿੰਡਾ , 7 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਵੱਖ - ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 22.40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਪਹਿਲੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਬੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 15.40 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਨਰੂਆਣਾ ਰੋਡ , ਬਠਿੰਡਾ ਵਜੋਂ ਹੋਈ ਹੈ । ਜਿਸ ’ ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ । ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਗੁਰਪਿਆਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਭੁੱਚੋ ਕਲਾਂ ਪਾਸੋਂ ਰਣਜੀਤ ਸਿੰਘ ਵਾਸੀ ਭੁੱਚੋ ਮੰਡੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ । ਜਿਸ ’ ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸੇਵਾ ਪਖਵਾੜਾ ਦਾ ਸਫ਼ਲਤਾਪੂਰਵਕ ਸਮਾਪਤ ਅਗਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ’ਚ ਹਲਚਲ ਤੇਜ਼ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ‘ਚ ਡੋਰ-ਟੂ-ਡੋਰ ਮੁਹਿੰਮ...
Ad Position 24