08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਰਾਮਾਂ ਮੰਡੀ ਦੇ ਬਾਥਰੂਮਾਂ ਦੀ ਸਾਂਭ-ਸੰਭਾਲ ਤੇ ਨਵੇਂ ਬਾਥਰੂਮ ਲਈ ਮਤਾ ਪਾਸ

ਰਾਮਾਂ ਮੰਡੀ , 7 ਅਕਤੂਬਰ ( ਤਰਸੇਮ ਸਿੰਗਲਾ )- ਪੰਜਾਬ ਟ੍ਰੇਡ ਕਮਿਸ਼ਨ ਦੀ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨਾਲ ਆਯੋਜਿਤ ਮੀਟਿੰਗ ਵਿਚ ਹਲਕਾ ਤਲਵੰਡੀ ਸਾਬੋ ਤੋਂ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਸ਼ਿਰਕਤ ਕੀਤੀ । ਮੀਟਿੰਗ ਦੌਰਾਨ ਹਲਕਾ ਤਲਵੰਡੀ ਸਾਬੋ ਦੀ ਪ੍ਰਮੁੱਖ ਵਪਾਰਕ ਮੰਡੀ ਰਾਮਾਂ ਵਿਚ ਲੋਕਾਂ ਦੀ ਸਹੂਲਤ ਲਈ ਸਭ ਤੋਂ ਵੱਡੀ ਸਮੱਸਿਆ ਬਾਥਰੂਮਾਂ ਨਾਲ ਸਬੰਧਿਤ ਵੱਖ - ਵੱਖ ਮੁੱਦਿਆਂ ‘ ਤੇ ਵਿਚਾਰ - ਵਟਾਂਦਰਾ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 08-10-2026
ਰਾਮਾਂ ਮੰਡੀ , 7 ਅਕਤੂਬਰ ( ਤਰਸੇਮ ਸਿੰਗਲਾ )- ਪੰਜਾਬ ਟ੍ਰੇਡ ਕਮਿਸ਼ਨ ਦੀ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨਾਲ ਆਯੋਜਿਤ ਮੀਟਿੰਗ ਵਿਚ ਹਲਕਾ ਤਲਵੰਡੀ ਸਾਬੋ ਤੋਂ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਸ਼ਿਰਕਤ ਕੀਤੀ । ਮੀਟਿੰਗ ਦੌਰਾਨ ਹਲਕਾ ਤਲਵੰਡੀ ਸਾਬੋ ਦੀ ਪ੍ਰਮੁੱਖ ਵਪਾਰਕ ਮੰਡੀ ਰਾਮਾਂ ਵਿਚ ਲੋਕਾਂ ਦੀ ਸਹੂਲਤ ਲਈ ਸਭ ਤੋਂ ਵੱਡੀ ਸਮੱਸਿਆ ਬਾਥਰੂਮਾਂ ਨਾਲ ਸਬੰਧਿਤ ਵੱਖ - ਵੱਖ ਮੁੱਦਿਆਂ ‘ ਤੇ ਵਿਚਾਰ - ਵਟਾਂਦਰਾ ਕੀਤਾ ਗਿਆ । ਇਸ ਮੌਕੇ ਰਾਮਾਂ ਮੰਡੀ ਵਿਚ ਪਹਿਲਾਂ ਹੀ ਬਣੇ ਹੋਏ ਦੋ ਬਾਥਰੂਮਾਂ ਦੀ ਸਾਂਭ - ਸੰਭਾਲ ਅਤੇ ਲੋੜੀਂਦੀ ਮੁਰੰਮਤ ਕਰਵਾਉਣ ‘ ਤੇ ਸਹਿਮਤੀ ਬਣੀ । ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਇੱਕ ਨਵਾਂ ਬਾਥਰੂਮ ਬਣਾਉਣ ਲਈ ਵੀ ਮਤਾ ਪਾਸ ਕੀਤਾ ਗਿਆ । ਐਡਵੋਕੇਟ ਵਿਕਰਾਂਤ ਗੋਇਲ ਨੇ ਕਿਹਾ ਕਿ ਵਪਾਰਕ ਮੰਡੀ ਵਿਚ ਆਉਣ ਵਾਲੇ ਦੁਕਾਨਦਾਰਾਂ , ਖ਼ਰੀਦਦਾਰਾਂ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਬਾਥਰੂਮਾਂ ਦੀ ਹਾਲਤ ਸੁਧਾਰਨ ਦੇ ਨਾਲ ਨਵੀਂ ਸਹੂਲਤ ਉਪਲਬਧ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਮੇਅਰ ਨੇ ਬਠਿੰਡਾ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਅਕਾਲੀ ਆਗੂ ਇਕਬਾਲ ਬਬਲੀ ਢਿੱਲੋਂ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਘੇਰੀ ਸਰਕਾਰ
Ad Position 24