07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਬੁੱਧ ਰਾਮ ਵਲੋਂ ਅੱਕਾਂਵਾਲੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਮਾਨਸਾ, 7 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਅੱਕਾਂਵਾਲੀ ਵਿਖੇ ਵੱਖ-ਵੱਖ ਗਲੀਆਂ-ਨਾਲੀਆਂ ਅਤੇ ਵਿਸ਼ਵਕਰਮਾ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨਾਲ ਪੰਜਾਬ ਕਿਸਾਨ ਵਿੰਗ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 08-10-2026
ਮਾਨਸਾ, 7 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਅੱਕਾਂਵਾਲੀ ਵਿਖੇ ਵੱਖ-ਵੱਖ ਗਲੀਆਂ-ਨਾਲੀਆਂ ਅਤੇ ਵਿਸ਼ਵਕਰਮਾ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨਾਲ ਪੰਜਾਬ ਕਿਸਾਨ ਵਿੰਗ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਗਲੀਆਂ-ਨਾਲੀਆਂ ਦੇ ਨਿਰਮਾਣ ਤੇ ਹੋਰ ਬੁਨਿਆਦੀ ਢਾਂਚੇ ਨਾਲ ਜਿੱਥੇ ਪਿੰਡ ਵਾਸੀਆਂ ਨੂੰ ਰੋਜ਼ਾਨਾ ਦੀਆਂ ਸਹੂਲਤਾਂ ਮਿਲਣਗੀਆਂ ਉੱਥੇ ਹੀ ਵਿਸ਼ਵਕਰਮਾ ਸ਼ੈੱਡ ਵੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹੀ ਆ ਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਭਰੇ ਅਗਲੀ ਖ਼ਬਰ ਸੀਟੂ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ 14 ਨੂੰ
Ad Position 24