07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡਾਇਟ ਅਹਿਮਦਪੁਰ ਵਿਖੇ ਸਿੱਖਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ

ਬੁਢਲਾਡਾ, 7 ਅਕਤੂਬਰ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 08-10-2026
ਬੁਢਲਾਡਾ, 7 ਅਕਤੂਬਰ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਵਿਖੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ ਗਈ। ਅਥਲੈਟਿਕ ਮੀਟ ਦੇ ਮੁੱਖ ਪ੍ਰਬੰਧਕ ਸਤਨਾਮ ਸਿੰਘ ਡੀ.ਪੀ.ਈ. ਨੇ ਦੱਸਿਆ ਕਿ ਅਥਲੈਟਿਕ ਮੀਟ ’ਚ ਸੰਸਥਾ ਦੇ ਸਿੱਖਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ। ਸਮਾਜ ਸੇਵੀ ਅਮਰਿੰਦਰ ਸਿੰਘ ਕਾਕਾ ਦਾਤੇਵਾਸ ਅਤੇ ਅਮਨਦੀਪ ਸਿੰਘ ਗੁਰੂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਖੇਡ ਕਿੱਟਾਂ ਵੰਡੀਆਂ। ਲੜਕਿਆਂ ਦੇ ਮੁਕਾਬਲਿਆਂ ’ਚੋਂ ਪੁਨੀਤ ਤਾਇਲ ਅਤੇ ਲੜਕੀਆਂ ’ਚੋਂ ਪਰਨੀਤ ਕੌਰ ਨੂੰ ਬੈੱਸਟ ਅਥਲੀਟ ਐਲਾਨਿਆ ਗਿਆ। ਇਸ ਤੋਂ ਇਲਾਵਾ ਲੰਬੀ ਛਾਲ ਦੇ ਲੜਕਿਆਂ ਤੇ ਲੜਕੀਆਂ ਦੇ ਮੁਕਾਬਲਿਆਂ ’ਚੋਂ ਜਸਵੰਤ ਸਿੰਘ ਤੇ ਪਰਨੀਤ ਕੌਰ ਨੇ ਪਹਿਲਾ, 100 ਮੀਟਰ ਦੌੜ ’ਚ ਕਰਮਜੀਤ ਸਿੰਘ ਤੇ ਪਰਨੀਤ ਕੌਰ, ਗੋਲਾ ਸੁੱਟਣ ’ਚ ਪੁਨੀਤ ਤਾਇਲ ਤੇ ਨੁਪੁਰ ਗੁਪਤਾ ਨੇ ਪਹਿਲੇ ਸਥਾਨ ਮੱਲੇ। ਸੰਚਾਲਨ ਖੇਡ ਕੋਚ ਗੁਰਕੀਰਤ ਸਿੰਘ, ਭੂਸ਼ਨ ਕੁਮਾਰ, ਰਾਜਪਾਲ ਸਿੰਘ, ਰਘਵੀਰ ਸਿੰਘ ਅਤੇ ਨਗਿੰਦਰ ਸਿੰਘ ਨੇ ਕੀਤਾ। ਇਸ ਮੌਕੇ ਡਾ. ਅੰਗਰੇਜ਼ ਸਿੰਘ, ਲੈਕਚਰਾਰ ਸਰੋਜ ਰਾਣੀ, ਬਲਵਿੰਦਰ ਸਿੰਘ ਬਾਘਾ, ਪਰਸ਼ੋਤਮ ਸਿੰਘ, ਬਲਦੇਵ ਪ੍ਰਕਾਸ਼ ਸਿੰਗਲਾ, ਡਾ. ਗੁਰਪ੍ਰੀਤ ਕੌਰ, ਜਸਪਾਲ ਕੌਰ, ਹਰਵਿੰਦਰ ਕੌਰ, ਮਗਿੰਦਰਜੀਤ ਸਿੰਘ, ਕੇਤਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਖ਼ਾਲਸਾ ਹਾਈ ਸਕੂਲ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਹਾਇਕ ਧੰਦੇ ਅਪਣਾ ਕੇ ਕਿਸਾਨ ਆਮਦਨ ’ਚ ਕਰ ਸਕਦੇ ਚੋਖਾ ਵਾਧਾ- ਚਹਿਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
Ad Position 24