ਭਾਸ਼ਾ ਵਿਭਾਗ ਨੇ ਖ਼ਾਲਸਾ ਹਾਈ ਸਕੂਲ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
ਮਾਨਸਾ, 7 ਅਕਤੂਬਰ (ਰਾਵਿੰਦਰ ਸਿੰਘ ਰਵੀ)- ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਅਤੇ ਇਤਿਹਾਸ ’ਚ ਰੁਚੀ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਥਾਨਕ ਖ਼ਾਲਸਾ ਹਾਈ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਮੇਤ ਕਾਲਜਾਂ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।
ਮਾਨਸਾ, 7 ਅਕਤੂਬਰ (ਰਾਵਿੰਦਰ ਸਿੰਘ ਰਵੀ)- ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਅਤੇ ਇਤਿਹਾਸ ’ਚ ਰੁਚੀ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਥਾਨਕ ਖ਼ਾਲਸਾ ਹਾਈ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਸਮੇਤ ਕਾਲਜਾਂ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲੇ 3 ਵਰਗਾਂ ‘ੳ’ 8ਵੀਂ ਜਮਾਤ ਤੱਕ, ‘ਅ’ 9ਵੀਂ ਤੋਂ 12ਵੀਂ ਅਤੇ ‘ੲ’ ਵਿਚ ਕਾਲਜ ਪੱਧਰ ਤੱਕ ਦੇ ਵਿਦਿਆਰਥੀਆਂ ਲਈ ਕਰਵਾਏ ਗਏ। ਪਹਿਲੇ ਵਰਗ ’ਚ ਇਸ਼ਾਨ ਮੁਹੰਮਦ ਸਰਕਾਰੀ ਮਿਡਲ ਸਕੂਲ ਬੱਪੀਆਣਾ, ਕਰਨਵੀਰ ਸਿੰਘ ਸਰਕਾਰੀ ਹਾਈ ਸਕੂਲ ਲਾਲਿਆਂਵਾਲੀ ਅਤੇ ਜਪੁਜੀ ਕੌਰ ਡੀ.ਏ.ਵੀ ਸਕੂਲ ਮਾਨਸਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੂਜੇ ਵਰਗ ’ਚ ਨਵਜੋਤ ਕੌਰ ਸਰਕਾਰੀ ਸਕੂਲ ਨੰਗਲ ਕਲਾਂ, ਆਕਾਸ਼ ਦਾ ਰੈਨੇਸਾਂ ਸਕੂਲ ਮਾਨਸਾ ਤੇ ਮਨਿੰਦਰ ਸਿੰਘ ਭਾਈ ਬਹਿਲੋ ਸਰਕਾਰੀ ਸਕੂਲ (ਲੜਕੇ) ਫਫੜੇ ਭਾਈਕੇ ਜਦਕਿ ਤੀਜੇ ਵਰਗ ’ਚ ਸਿਮਰਜੀਤ ਕੌਰ ਐੱਸ.ਡੀ. ਕਾਲਜ ਮਾਨਸਾ, ਰਜਨੀਤ ਕੌਰ ਐੱਸ.ਡੀ. ਕਾਲਜ ਮਾਨਸਾ ਅਤੇ ਰਸ਼ਵਿੰਦਰ ਸਿੰਘ ਨਹਿਰੂ ਕਾਲਜ ਮਾਨਸਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਖੋਜ ਅਫ਼ਸਰ ਗੁਰਪ੍ਰੀਤ ਸਿੰਘ, ਪ੍ਰੋ. ਦਰਸ਼ਨ ਸਿੰਘ, ਕਿਰਨਜੀਤ ਕੌਰ, ਪ੍ਰਿੰਸੀਪਲ ਪਰਮਜੀਤ ਕੌਰ, ਮਾ. ਗੁਰਜੰਟ ਚਹਿਲ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਓਮ ਪ੍ਰਕਾਸ਼ ਆਦਿ ਹਾਜ਼ਰ ਸਨ।