08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿਊਂਸੀਪਲ ਮੁਲਾਜ਼ਮਾਂ ਦਾ ਵਫ਼ਦ ਮੰਗਾਂ ਸੰਬੰਧੀ ਏ. ਡੀ. ਸੀ. ਨੂੰ ਮਿਲਿਆ

ਮਾਨਸਾ, 8 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 09-10-2026
ਮਾਨਸਾ, 8 ਅਕਤੂਬਰ (ਸ.ਰਿ.)- ਮਿਊਂਸੀਪਲ ਵਰਕਰਜ਼ ਯੂਨੀਅਨ ਦਾ ਇੱਕ ਵਫ਼ਦ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸਰਦੂਲਗੜ੍ਹ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਪੂਨਮ ਸਿੰਘ ਨੂੰ ਮਿਲਿਆ। ਉਨ੍ਹਾਂ ਏ.ਡੀ.ਸੀ. ਨੂੰ ਮੰਗਾਂ ਸੰਬੰਧੀ ਪੱਤਰ ਦਿੰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਅਤੇ ਪੀ.ਐੱਫ. ਦੇ ਨਾਲ ਹੀ ਸੇਵਾਮੁਕਤ ਕਰਮਚਾਰੀਆਂ ਦਾ ਬਕਾਇਆ ਏਰੀਅਰ ਤੁਰੰਤ ਬਹਾਲ ਕੀਤਾ ਜਾਵੇ। ਯੂਨੀਅਨ ਨੇ ਸਪਸ਼ਟ ਕੀਤਾ ਕਿ ਜੇਕਰ ਮੰਗਾਂ ’ਤੇ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਵਫ਼ਦ ’ਚ ਸੂਬਾ ਸਰਪ੍ਰਸਤ ਜਨਕ ਰਾਜ ਮਾਨਸਾ, ਜ਼ਿਲ੍ਹਾ ਸਕੱਤਰ ਪਵਨ ਕੁਮਾਰ ਮਾਨਸਾ, ਸੂਬਾ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਸਰਦੂਲਗੜ੍ਹ, ਰਾਮ ਸਿੰਘ ਭੀਖੀ, ਸੁਖਪਾਲ ਸਿੰਘ ਮਾਨਸਾ, ਜਗਦੀਸ਼ ਸਿੰਘ ਭੀਖੀ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ : ਜ਼ਿਲ੍ਹਾ ਮੈਜਿ...
Ad Position 24