ਸ਼ਹੀਦ ਭਗਤ ਸਿੰਘ ਸਟਰੀਟ ’ਚ ਸੀਵਰੇਜ ਦਾ ਮੰਦੜਾ ਹਾਲ
ਮਾਨਸਾ, 8 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਵਾਰਡ ਨੰਬਰ 6 ਦੀ ਸ਼ਹੀਦ ਭਗਤ ਸਿੰਘ ਸਟਰੀਟ ’ਚ ਸੀਵਰੇਜ ਦਾ ਮੰਦੜਾ ਹਾਲ ਹੈ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕ ’ਤੇ ਫੈਲਿਆ ਹੋਇਆ ਹੈ, ਜਿਸ ਨਾਲ ਮੁਹੱਲਾ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਨਸਾ, 8 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਵਾਰਡ ਨੰਬਰ 6 ਦੀ ਸ਼ਹੀਦ ਭਗਤ ਸਿੰਘ ਸਟਰੀਟ ’ਚ ਸੀਵਰੇਜ ਦਾ ਮੰਦੜਾ ਹਾਲ ਹੈ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕ ’ਤੇ ਫੈਲਿਆ ਹੋਇਆ ਹੈ, ਜਿਸ ਨਾਲ ਮੁਹੱਲਾ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੰਦੇ ਪਾਣੀ ਦੀ ਸੜ੍ਹਾਂਦ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਇੱਥੋਂ ਦੀ ਹਰ ਰੋਜ਼ ਵੱਡੀ ਗਿਣਤੀ ’ਚ ਲੋਕ ਅਤੇ ਵਾਹਨ ਲੰਘਦੇ ਹਨ। ਵਾਰਡ ਵਾਸੀ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਰਣਜੀਤ ਸਿੰਘ ਰੱਲਾ, ਚਾਨਣਦੀਪ ਸਿੰਘ, ਮਾ: ਬਲਜਿੰਦਰ ਸਿੰਘ, ਮਾ: ਬਲਤੇਜ ਸਿੰਘ ਅਤੇ ਮਾ: ਗੁਰਜੰਟ ਸਿੰਘ ਨੇ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ’ਚ ਮਸਲਾ ਲਿਆਂਦਾ ਜਾ ਚੁੱਕਾ ਹੈ ਪਰ ਸਥਿਤੀ ਜਿਉਂ ਦੀ ਤਿਉਂ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਹੱਲ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।