ਮਾਨਸਾ, 8 ਅਕਤੂਬਰ (ਸ.ਰਿ.)- ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਵਿਸ਼ਵ ਨਿਵੇਸ਼ਕ ਹਫ਼ਤਾ 2026 ਤਹਿਤ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਵਰਕਸ਼ਾਪ ਲਗਾਈ ਗਈ। ਮੁੱਖ ਬੁਲਾਰੇ ਪਰਵੀਨ ਕੁਮਾਰ ਨੇ ਅਜੋਕੇ ਡਿਜੀਟਲ ਦੌਰ ’ਚ ਸਾਈਬਰ ਠੱਗੀਆਂ ਤੋਂ ਬਚਣ ਅਤੇ ਵਿੱਤੀ ਤੌਰ ’ਤੇ ਆਤਮ-ਨਿਰਭਰ ਬਣਨ ਦੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਆਪਣੀ ਨਿੱਜੀ ਜਾਣਕਾਰੀ ਅਤੇ ਬੈਂਕ ਖਾਤਿਆਂ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇ, ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਤ, ਸਹੀ ਨਿਵੇਸ਼ ਅਤੇ ਕੰਪਾਊਂਡਿੰਗ ਦੀ ਤਾਕਤ ਨੂੰ ਸਮਝ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਂਦਾ ਹੈ। ਇਸ ਮੌਕੇ ਸਕੂਲ ਇੰਚਾਰਜ ਰਾਜਿੰਦਰ ਸਿੰਘ ਤੋਂ ਇਲਾਵਾ ਸਟਾਫ਼ ਮੈਂਬਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।