09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿਸਾਨ ਵਾਤਾਵਰਨ ਦੇ ਅਸਲ ਰਖਵਾਲੇ ਬਣ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ-ਡਿਪਟੀ ਕਮਿਸ਼ਨਰ

ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਝੋਨੇ ਦੀ ਕਟਾਈ ਦੇ ਸੀਜ਼ਨ ਦੇ ਚੱਲਦਿਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਪੂਰੇ ਤੌਰ ’ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸਖ਼ਤ ਪ੍ਰਸ਼ਾਸਨਿਕ ਰੁਖ਼ ਅਪਣਾਉਂਦਿਆਂ ਮਾਨਸਾ ਨੂੰ ਪਰਾਲੀ ਪ੍ਰਬੰਧਨ ਪੱਖੋਂ ਰਾਜ ਦਾ ਮੋਹਰੀ ਜ਼ਿਲ੍ਹਾ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੇ ਅਸਲ ਰਾਖੇ ਬਣ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ’ਚ ਆਪਣਾ ਅਹਿਮ ਯੋਗਦਾਨ ਪਾਉਣ।

Ad Position 21
No active advertisement
ਅਜੀਤ ਡੈਸਕ 09-10-2026
ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਝੋਨੇ ਦੀ ਕਟਾਈ ਦੇ ਸੀਜ਼ਨ ਦੇ ਚੱਲਦਿਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਪੂਰੇ ਤੌਰ ’ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸਖ਼ਤ ਪ੍ਰਸ਼ਾਸਨਿਕ ਰੁਖ਼ ਅਪਣਾਉਂਦਿਆਂ ਮਾਨਸਾ ਨੂੰ ਪਰਾਲੀ ਪ੍ਰਬੰਧਨ ਪੱਖੋਂ ਰਾਜ ਦਾ ਮੋਹਰੀ ਜ਼ਿਲ੍ਹਾ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੇ ਅਸਲ ਰਾਖੇ ਬਣ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਦੇਣ ’ਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਐਤਕੀਂ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ 24 ਘੰਟੇ ਸਰਗਰਮ ਹਨ ਅਤੇ ਡਰੋਨਾਂ ਰਾਹੀਂ ਵੀ ਖੇਤਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਨੂੰ ਹਰ ਕਿਸਾਨ ਨਾਲ ਨਿਰੰਤਰ ਰਾਬਤਾ ਰੱਖਣ ਅਤੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਉਣ ਲਈ ਕਿਹਾ। ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਅਤੇ ਸਰਕਲ ਅਫ਼ਸਰਾਂ ਨੂੰ ਸਖ਼ਤ ਆਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਤਾਇਨਾਤ ਰਹਿ ਕੇ ਸਥਿਤੀ ਉੱਤੇ ਬਾਜ ਅੱਖ ਰੱਖਣ ਤਾਂ ਕਿ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਨਾ ਵਾਪਰੇ। ਐਸ.ਐਸ.ਪੀ. ਵੈਭਵ ਚੌਧਰੀ ਨੇ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਵਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਡੀ.ਐਸ.ਪੀਜ. ਅਤੇ ਥਾਣਾ ਮੁਖੀਆਂ ਨੂੰ ਉਪ ਮੰਡਲ ਮੈਜਿਸਟਰੇਟਾਂ ਨਾਲ ਰਾਬਤਾ ਰੱਖਣ ਅਤੇ ਪਿੰਡਾਂ ’ਚ ਗਸ਼ਤ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪ੍ਰੇਰਿਤ ਕਰਨ ਲਈ ਕਿਹਾ। ਮੀਟਿੰਗ ਦੌਰਾਨ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫ਼ੀਲਡ ’ਚ ਮੌਜੂਦ ਰਹਿਣ ਅਤੇ ਕਿਸੇ ਥਾਂ ’ਤੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ਦੀ ਸੂਰਤ ਵਿੱਚ ਫ਼ੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ’ਚ ਲਿਆਉਣ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਬਲਜੀਤ ਕੌਰ, ਹਰਜਿੰਦਰ ਸਿੰਘ ਜੱਸਲ ਤੇ ਗੁਰਮੀਤ ਕੁਮਾਰ ਕ੍ਰਮਵਾਰ ਐਸ. ਡੀ. ਐਮ. ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ, ਹਿਨਾ ਗੁਪਤਾ ਐਸ. ਪੀ., ਹਰਜਿੰਦਰ ਸਿੰਘ ਗਿੱਲ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ, ਸੰਜੇ ਕੁਮਾਰ ਮੁਕਾਤੀ ਫਲਾਇੰਗ ਸਕੂਐਡ ਅਫ਼ਸਰ, ਹਰਮਨ ਗਿੱਲ ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ, ਡਾ. ਹਰਵਿੰਦਰ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੀਆ ਗੱਠਜੋੜ ’ਚ ਸ਼ਾਮਿਲ ਜਥੇਬੰਦੀਆਂ ਵਲੋਂ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮਾਰਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਖ਼ਲ... ਅਗਲੀ ਖ਼ਬਰ ਭਾਈ ਬਹਿਲੋ ਸਕੂਲ ਫਫੜੇ ਭਾਈਕੇ ਵਿਖੇ ਵਰਕਸ਼ਾਪ ਲਗਾਈ
Ad Position 24