09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੁਕਾਨਦਾਰ ਦੀ ਕੁੱਟਮਾਰ ਦੇ ਦੋਸ਼ੀ ਗ੍ਰਿਫ਼ਤਾਰ ਨਾ ਹੋਣ ’ਤੇ ਥਾਣੇ ਅੱਗੇ ਧਰਨਾ ਲਗਾਇਆ

ਬਰੇਟਾ, 8 ਅਕਤੂਬਰ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਬੀਤੀ 20 ਅਗਸਤ ਨੂੰ ਪਿੰਡ ਕੁੱਲਰੀਆਂ ਵਿਖੇ ਮੋਬਾਈਲ ਫੋਨਾਂ ਦੀ ਦੁਕਾਨ ਕਰ ਰਹੇ ਹਰਬੰਸ ਸਿੰਘ ਵਾਸੀ ਜੁਗਲਾਣ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਨਾਰਾਜ਼ ਪੀੜਤ ਪਰਿਵਾਰ ਨੇ ਦੂਜੀ ਵਾਰ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਰੇਟਾ ਥਾਣੇ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਰਿਵਾਰਕ ਮੈਂਬਰਾਂ ਤੇ ਜਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।

Ad Position 21
No active advertisement
ਬਰੇਟਾ ਥਾਣੇ ਅੱਗੇ ਧਰਨੇ ’ਤੇ ਬੈਠੇ ਪਿੰਡ ਕੁੱਲਰੀਆਂ ਦੇ ਵਾਸੀ ਅਤੇ ਜਥੇਬੰਦੀਆਂ ਦੇ ਆਗੂ। ਤਸਵੀਰ : ਪਾਲ ਸਿੰਘ ਮੰਡੇਰ 09-10-2026
ਬਰੇਟਾ, 8 ਅਕਤੂਬਰ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)- ਬੀਤੀ 20 ਅਗਸਤ ਨੂੰ ਪਿੰਡ ਕੁੱਲਰੀਆਂ ਵਿਖੇ ਮੋਬਾਈਲ ਫੋਨਾਂ ਦੀ ਦੁਕਾਨ ਕਰ ਰਹੇ ਹਰਬੰਸ ਸਿੰਘ ਵਾਸੀ ਜੁਗਲਾਣ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੋਂ ਨਾਰਾਜ਼ ਪੀੜਤ ਪਰਿਵਾਰ ਨੇ ਦੂਜੀ ਵਾਰ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਰੇਟਾ ਥਾਣੇ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਰਿਵਾਰਕ ਮੈਂਬਰਾਂ ਤੇ ਜਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਹਰਬੰਸ ਸਿੰਘ ਦੀ ਕੁੱਟਮਾਰ ਨੂੰ ਡੇਢ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਪਰਿਵਾਰ ਦਾ ਕਹਿਣਾ ਸੀ ਕਿ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਡਰ ਤੇ ਅਸੁਰੱਖਿਆ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਵਾਰ-ਵਾਰ ਪੁਲਿਸ ਕੋਲ ਗੁਹਾਰ ਲਾਉਣ ਦੇ ਬਾਵਜੂਦ ਸੁਣਵਾਈ ਨਹੀਂ ਹੋ ਰਹੀ, ਇਸੇ ਕਾਰਨ ਉਨ੍ਹਾਂ ਨੂੰ ਦੁਬਾਰਾ ਧਰਨੇ ਦਾ ਰਾਹ ਅਪਣਾਉਣਾ ਪਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 12 ਅਕਤੂਬਰ ਨੂੰ ਬਰੇਟਾ-ਬੁਢਲਾਡਾ ਹਾਈਵੇ ’ਤੇ ਜਾਮ ਲਗਾਇਆ ਜਾਵੇਗਾ। ਇਸ ਸਬੰਧੀ ਥਾਣਾ ਮੁਖੀ ਬਲਕੌਰ ਸਿੰਘ ਵਲੋਂ ਧਰਨਾਕਾਰੀਆਂ ਨੂੰ ਮਾਮਲੇ ’ਚ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਲਾਈ ਕੇਂਦਰ ਬੁਢਲਾਡਾ ਵਲੋਂ 82 ਲੱਖ ਰੁਪਏ ਦਾ ਸਾਲਾਨਾ ਹਿਸਾਬ-ਕਿਤਾਬ ਜਾਰੀ ਅਗਲੀ ਖ਼ਬਰ ਇੰਡੀਆ ਗੱਠਜੋੜ ’ਚ ਸ਼ਾਮਿਲ ਜਥੇਬੰਦੀਆਂ ਵਲੋਂ ਚੋਣ ਕਮਿਸ਼ਨਰ ਖ਼ਿਲਾਫ਼ ਰੋਸ ਮਾਰਚ ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਖ਼ਲ...
Ad Position 24