08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਜੱਜਲ ਵਿਖੇ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਵੋਟਰਾਂ ਨਾਲ ਸਿੱਧਾ ਰਾਬਤਾ ਕਰਕੇ ਸੁਣੀਆਂ ਮੁਸ਼ਕਿਲਾਂ

ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ ਜੱਜਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਵਰਕਰਾਂ ਦੇ ਵੱਡੇ ਕਾਫ਼ਲੇ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੇ ਪਹਿਲ ਦੇ ਆਧਾਰ ’ਤੇ ਹੱਲ ਦਾ ਭਰੋਸਾ ਦਿੱਤਾ।

Ad Position 21
No active advertisement
ਪਿੰਡ ਜੱਜਲ ਵਿਖੇ ਰਵੀਪ੍ਰੀਤ ਸਿੰਘ ਸਿੱਧੂ ਵਰਕਰਾਂ ਦੇ ਕਾਫ਼ਲੇ ਨਾਲ ਡੋਰ-ਟੂ-ਡੋਰ ਮੁਹਿੰਮ ਦੌਰਾਨ। ਤਸਵੀਰ: ਸਿੰਗਲਾ 09-10-2026
ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਭਰ ਵਿਚ ਚਲਾਈ ਜਾ ਰਹੀ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਪਿੰਡ ਜੱਜਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਲਵੰਡੀ ਸਾਬੋ ਤੋਂ ਵਿਧਾਨ ਸਭਾ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਵਰਕਰਾਂ ਦੇ ਵੱਡੇ ਕਾਫ਼ਲੇ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੇ ਪਹਿਲ ਦੇ ਆਧਾਰ ’ਤੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਤੋਂ ਫਾਰਮ ਭਰਵਾਕੇ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਅਤੇ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਸੁਝਾਅ ਵੀ ਲਏ ਗਏ। ਇਸ ਮੌਕੇ ਪਾਰਟੀ ਵਰਕਰ ਅਤੇ ਆਗੂ ਬਬਲੂ ਸੰਧੂ, ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਪ੍ਰਧਾਨ ਤਲਵੰਡੀ ਸਾਬੋ, ਮਨਜੀਤ ਸਿੰਘ ਭਾਗੀਵਾਂਦਰ, ਨਿੱਜੀ ਸਹਾਇਕ ਹਰਤਾਬਲ ਸਿੰਘ ਸੁੱਖੀ, ਜਿੰਮੀ ਕੋਰੇਆਣਾ, ਗੁਲਜ਼ਾਰ ਸਿੰਘ ਪੱਪੂ ਮਲਕਾਣਾ, ਜਸਵੀਰ ਸਿੰਘ ਪਥਰਾਲਾ, ਜਸ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਕੌਰ, ਹਲਕਾ ਯੂਥ ਪ੍ਰਧਾਨ ਚਰਨਾ ਭਾਗੀਵਾਂਦਰ, ਸਰਕਲ ਬੀ/ਸੀ ਪ੍ਰਧਾਨ ਹਰਵਿੰਦਰ ਸਿੰਘ ਕਾਕਾ, ਅਵਤਾਰ ਸਿੰਘ ਗਿਆਨਾ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ, ਯੂਥ ਸਰਕਲ ਪ੍ਰਧਾਨ ਏਮਕ ਸਿੰਘ ਫੁਲੋਖਾਰੀ, ਹਰਚਰਨ ਸਿੰਘ ਸਾਬਕਾ ਸਰਪੰਚ ਮਲਕਾਣਾ, ਪਿੰਡ ਜੱਜਲ ਦੇ ਸੁੱਖਾ, ਭੋਲਾ ਸਿੰਘ, ਮੱਖਣ, ਜੱਗਾ, ਚਮਕੌਰ ਸਿੰਘ ਮਾਨ, ਤਰਲੋਚਨ ਸਿੰਘ ਜੱ, ਬਿੰਦਰ ਸਿੰਘ, ਜਗ ਤਾਰ ਸਿੰਘ, ਬਲਵਿੰਦਰ ਸਿੰਘ ਭਿੰਦਾ, ਜਥੇਦਾਰ ਕਰਨੈਲ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਕੌਰ, ਜਗਰੂਪ ਸਿੰਘ ਮੈਂਬਰ, ਗੁਰਮੇਲ ਸਿੰਘ, ਕਾਕਾ ਸਿੰਘ ਅਤੇ ਬਲਵਿੰਦਰ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਆਗੂ ਅਤੇ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮੇਸ਼ ਕੁਮਾਰ ਖਿਆਲਾ ਨੇ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਰੇਟਾ ਗੈਸ ਏਜੰਸੀ ’ਤੇ ਤੜਕਸਾਰ ਛਾਪਾ, ਏਜੰਸੀ ਮੁਅੱਤਲ
Ad Position 24