ਰਮੇਸ਼ ਕੁਮਾਰ ਖਿਆਲਾ ਨੇ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਮੇਸ਼ ਕੁਮਾਰ ਖਿਆਲਾ ਨੇ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਵੀ ਕਰਵਾਇਆ।
ਮਾਨਸਾ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਮੇਸ਼ ਕੁਮਾਰ ਖਿਆਲਾ ਨੇ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਵੀ ਕਰਵਾਇਆ। ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸ: ਖੁੱਡੀਆਂ ਨੇ ਖਿਆਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਬਣਾਈ ਰੱਖਣਗੇ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਭਲਾਈ ਲਈ ਕਾਰਜ ਕਰਨਗੇ। ਉਨ੍ਹਾਂ ਆਖਿਆ ਕਿ ਲੋੜ ਹੈ ਕ ਮੰਡੀਆਂ ’ਚ ਕਿਸਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ, ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਅਤੇ ਮੰਡੀ ਨਾਲ ਜੁੜੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਯਤਨ ਕਰਨ ਦੀ। ਨਵਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਤੀਬਾੜੀ ਮੰਤਰੀ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਹੁਦਾ ਮਾਣ ਨਾਲੋਂ ਵੱਧ ਲੋਕਾਂ ਪ੍ਰਤੀ ਜਵਾਬਦੇਹੀ ਅਤੇ ਸੇਵਾ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਸੈੱਲ ਦੇ ਸੂਬਾਈ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਲੀਗਲ ਸੈੱਲ ਦੇ ਰਣਦੀਪ ਕੁਮਾਰ ਸ਼ਰਮਾ, ਆਪ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਕੌਰ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਪ੍ਰਵੀਨ ਕੁਮਾਰ ਟੋਨੀ ਫਰਵਾਹੀ, ਰਣਜੀਤ ਸਿੰਘ ਫਰੀਦਕੇ, ਕੇਵਲ ਸ਼ਰਮਾ, ਸ਼ਤੀਸ਼ ਕੁਮਾਰ ਤੇ ਵਰਿੰਦਰ ਸੋਨੀ ਕ੍ਰਮਵਾਰ ਚੇਅਰਮੈਨ ਬੋਹਾ, ਬਰੇਟਾ, ਬੁਢਲਾਡਾ ਤੇ ਭੀਖੀ, ਸੋਹਣਾ ਸਿੰਘ ਕਲੀਪੁਰ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਭੂਸ਼ਣ ਮੱਤੀ, ਕਿਰਤਪਾਲ ਸਿੰਘ ਕਿਰਤੀ, ਆਪ ਆਗੂ ਪਰਮਜੀਤ ਕੌਰ ਤੋਂ ਇਲਾਵਾ ਸੋਸਲਿਸ਼ਟ ਪਾਰਟੀ ਦੇ ਹਰਿੰਦਰ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ।