08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 8 ਅਕਤੂਬਰ (ਫੱਤੇਵਾਲੀਆ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫ਼ੇ, ਐਸ. ਟੀ.

Ad Position 21
No active advertisement
ਅਜੀਤ ਡੈਸਕ 09-10-2026
ਮਾਨਸਾ, 8 ਅਕਤੂਬਰ (ਫੱਤੇਵਾਲੀਆ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫ਼ੇ, ਐਸ.ਟੀ.ਡੀ. ਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਕੋਈ ਵੀ ਵਰਤੋਂ ਨਾ ਕਰਨ ਦਿੱਤੀ ਜਾਵੇ ਅਤੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਪੂਰਾ ਪਤਾ ਦਰਜ ਕੀਤਾ ਜਾਵੇ। ਖੂਹ / ਬੋਰ ਪੁੱਟਣ ਲਈ ਸ਼ਰਤਾਂ ਜਾਰੀ ਜ਼ਿਲ੍ਹੇ ’ਚ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਸ਼ਰਤਾਂ ਮੁਤਾਬਿਕ ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ./ਈ.ਓ./ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਿਤ ਅਫ਼ਸਰ ਨੂੰ ਸੂਚਿਤ ਕਰੇਗਾ। ਸੂਰਾਂ ਨੂੰ ਖੁੱਲ੍ਹੇ ਛੱਡਣ ’ਤੇ ਪਾਬੰਦੀ ਇੱਕ ਹੋਰ ਹੁਕਮ ’ਚ ਘਰਾਂ ’ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜਕਾਂ, ਗਲ ੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ ਉੱਥੇ ਇਨ੍ਹਾਂ ਵਲੋਂ ਗੰਦਗੀ ਫੈਲਾਉਣ ਨਾਲ ਬਿਮਾਰੀਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਕਤ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਫ਼ਤਿਹਾਬਾਦ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਸਮਾਧਾਨ ਕੈਂਪ ’ਚ ਜਨਤਕ ਸ਼ਿਕਾਇਤਾਂ ਸੁਣੀਆਂ
Ad Position 24