09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਇੱਕਜੁੱਟ, 2027 ’ਚ ਮੁੜ ਬਣੇਗੀ ਸਰਕਾਰ: ਦਰਸ਼ਨ ਜੀਦਾ

ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜਨਰਲ ਸਕੱਤਰ ਦਰਸ਼ਨ ਸਿੰਘ ਜੀਦਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਪੰਜਾਬ ਭਵਨ ਦਿੱਲੀ ਵਿਖੇ ਹੋਈ ਮੁਲਾਕਾਤ ਉਪਰੰਤ ਦਰਸ਼ਨ ਸਿੰਘ ਜੀਦਾ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਸਾਫ਼-ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ ਅਤੇ ਉਨ੍ਹਾਂ ਕੋਲ ਪਾਰਟੀ ਨੂੰ ਇੱਕਜੁੱਟ ਰੱਖਣ ਲਈ ਲੋੜੀਂਦਾ ਤਜਰਬਾ ਤੇ ਸੂਝ-ਬੂਝ ਹੈ।

Ad Position 21
No active advertisement
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਸਮੇਂ ਦਰਸ਼ਨ ਸਿੰਘ ਜੀਦਾ। ਅਜੀਤ ਤਸਵੀਰ 10-10-2026
ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜਨਰਲ ਸਕੱਤਰ ਦਰਸ਼ਨ ਸਿੰਘ ਜੀਦਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਪੰਜਾਬ ਭਵਨ ਦਿੱਲੀ ਵਿਖੇ ਹੋਈ ਮੁਲਾਕਾਤ ਉਪਰੰਤ ਦਰਸ਼ਨ ਸਿੰਘ ਜੀਦਾ ਨੇ ਕਿਹਾ ਕਿ ਪ੍ਰਗਟ ਸਿੰਘ ਇਕ ਸਾਫ਼-ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ ਅਤੇ ਉਨ੍ਹਾਂ ਕੋਲ ਪਾਰਟੀ ਨੂੰ ਇੱਕਜੁੱਟ ਰੱਖਣ ਲਈ ਲੋੜੀਂਦਾ ਤਜਰਬਾ ਤੇ ਸੂਝ-ਬੂਝ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਹਾਕੀ ਟੀਮ ਦੇ ਕਪਤਾਨ ਵਜੋਂ ਵੀ ਟੀਮ ਦੀ ਅਗਵਾਈ ਕਰਦੇ ਰਹੇ ਹਨ । ਖੇਡ ਦੇ ਮੈਦਾਨ ਵਿਚ ਟੀਮ ਨੂੰ ਨਾਲ ਲੈ ਕੇ ਚੱਲਣ ਦਾ ਉਨ੍ਹਾਂ ਦਾ ਤਜਰਬਾ ਸਿਆਸਤ ਵਿਚ ਵੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਅੰਦਰ ਧੜੇਬੰਦੀ ਖ਼ਤਮ ਹੋਈ ਹੈ ਅਤੇ ਅੱਗੀਓ ਸਾਰੇ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨਗੇ। ਜੀਦਾ ਨੇ ਕਿਹਾ ਕਿ ਡਾ. ਧਰਮਵੀਰ ਗਾਂਧੀ ਵਰਗੇ ਆਗੂ ਦਾ ਪ੍ਰਗਟ ਸਿੰਘ ਦੇ ਨਾਲ ਖੜ੍ਹਨਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਉਨ੍ਹਾਂ ਨੂੰ ਮਾਲਵਾ ਖੇਤਰ ਵਿਚ ਚੰਗਾ ਸਮਰਥਨ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਵਿਚ ਖੱਬੇ-ਪੱਖੀ ਵਿਚਾਰਧਾਰਾ ਦਾ ਵੀ ਚੰਗਾ ਪ੍ਰਭਾਵ ਰਿਹਾ ਹੈ ਅਤੇ ਪ੍ਰਗਟ ਸਿੰਘ ਦੀ ਅਗਵਾਈ ਹੇਠ ਅਜਿਹੀਆਂ ਵਿਚਾਰਧਾਰਾਵਾਂ ਨਾਲ ਜੁੜੇ ਲੋਕਾਂ ਦਾ ਝੁਕਾਅ ਵੀ ਕਾਂਗਰਸ ਵੱਲ ਵਧੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਅੱਗੇ ਵਧੇਗੀ ਅਤੇ ਸਾਂਝੀ ਸੋਚ ਤੇ ਇੱਕਜੁੱਟਤਾ ਦੇ ਦਮ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਯਤਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਰਾਮਸਰਾ ਵਿਖੇ ਭਾਜਪਾ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਅੱਜ ਸੰਗਰੂਰ ਰੈਲੀ ਲਈ ਰਾਮਪੁਰਾ ਫੂਲ ਤੋਂ ਵਿਸ਼ਾਲ ਤਿਆਰੀਆਂ
Ad Position 24