‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਰਾਮਸਰਾ ਵਿਖੇ ਭਾਜਪਾ ਦੀ ਅਹਿਮ ਮੀਟਿੰਗ
ਰਾਮਾਂ ਮੰਡੀ, 9 ਅਕਤੂਬਰ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਨਵਵੋਤ ਸਿੰਘ ਗੁਣੀ ਗਾਟਵਾਲੀ ਵਲੋਂ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਅੱਜ ਪਿੰਡ ਰਾਮਸਰਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਨਵਜੋਤ ਸਿੰਘ ਗੁਣੀ ਨੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਬੂਥ ਪੱਧਰ ‘ਤੇ ਜਥੇਬੰਦੀ ਨੂੰ ਸਰਗਰਮ ਬਣਾਉਣ ‘ਤੇ ਜ਼ੋਰ ਦਿੱਤਾ।
ਰਾਮਾਂ ਮੰਡੀ, 9 ਅਕਤੂਬਰ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਨਵਵੋਤ ਸਿੰਘ ਗੁਣੀ ਗਾਟਵਾਲੀ ਵਲੋਂ ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਅੱਜ ਪਿੰਡ ਰਾਮਸਰਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਨਵਜੋਤ ਸਿੰਘ ਗੁਣੀ ਨੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਬੂਥ ਪੱਧਰ ‘ਤੇ ਜਥੇਬੰਦੀ ਨੂੰ ਸਰਗਰਮ ਬਣਾਉਣ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਵਿਕਸਿਤ ਭਾਰਤ ਸੰਕਲਪ ਅਭਿਆਨ ਸਬੰਧੀ ਵੀ ਚਰਚਾ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਰਾਮਸਰਾ ਪਿੰਡ ਉਨ੍ਹਾਂ ਲਈ ਸਿਰਫ਼ ਇਕ ਪਿੰਡ ਨਹੀਂ, ਸਗੋਂ ਪਰਿਵਾਰ ਵਾਂਗ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਸੁਖਵਿੰਦਰ ਸਿੰਘ ਗੁਣੀ ਦੀ ਸਕੂਲੀ ਪੜ੍ਹਾਈ ਪਿੰਡ ਦੇ ਕਰਤਾਰ ਸਿੰਘ ਲੀਡਰ ਦੇ ਪਰਿਵਾਰ ਵਿਚ ਹੋਈ ਹੈ ਅਤੇ ਜਗਸੀਰ ਸਿੱਧੂ ਦਾ ਪਰਿਵਾਰ ਤੇ ਸਮੁੱਚਾ ਰਾਮਸਰਾ ਪਿੰਡ ਸ਼ੁਰੂ ਤੋਂ ਹੀ ਉਨ੍ਹਾਂ ਦੇ ਪਰਿਵਾਰ ਦੇ ਨੇੜੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮਸਰਾ ਵਿਖੇ ਆ ਕੇ ਉਨ੍ਹਾਂ ਨੂੰ ਆਪਣੇਪਣ ਦਾ ਅਹਿਸਾਸ ਹੁੰਦਾ ਹੈ। ਨਵਜੋਤ ਸਿੰਘ ਗੁਣੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਪਿੰਡ ਵਾਸੀਆਂ ਨੂੰ ਆਪਣਾ ਪੁੱਤਰ ਮੰਨ ਕੇ ਅਸ਼ੀਰਵਾਦ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਐਨਸੀਸੀ ਟੀਮ ਦੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਪਿੰਡ ਦੇ ਨੱਥਾ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ, ਗੁਰਮੀਤ ਸਿੰਘ , ਦਰਸ਼ਨ ਸਿੰਘ, ਅਜਮੇਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਸਾਬਕਾ ਪੰਚ, ਚੀਮਾ ਲਾਲ, ਮਾਤੂ ਰਾਮ , ਬੇਅੰਤ ਸਿੰਘ, ਬਾਬੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।