ਹਰ ਇਕ ਨਾਗਰਿਕ ਤੱਕ ਪਹੁੰਚਾਈ ਜਾਵੇ ਬੈਂਕਿੰਗ ਸੁਵਿਧਾ-ਸਹਾਇਕ ਕਮਿਸ਼ਨਰ
ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੈਂਕਾਂ ਨੂੰ ਗਰੀਬ ਵਰਗ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ਦੀ ਲੋੜ ਹੈ, ਤਾਂ ਜੋ ਸਰਕਾਰ ਵਲੋਂ ਦਿੱਤੇ ਜਾਂਦੇ ਛੋਟੇ ਕਰਜ਼ਿਆਂ ਦਾ ਲਾਹਾ ਸਮਾਜ ਦੇ ਇਸ ਵਰਗ ਤੱਕ ਆਸਾਨੀ ਨਾਲ ਪਹੁੰਚ ਜਾਵੇ। ਗੁਰਜਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਦੀ ਬੁਲਾਈ ਬੈਠਕ ਦੌਰਾਨ ਕੀਤਾ।
ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬੈਂਕਾਂ ਨੂੰ ਗਰੀਬ ਵਰਗ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ਦੀ ਲੋੜ ਹੈ, ਤਾਂ ਜੋ ਸਰਕਾਰ ਵਲੋਂ ਦਿੱਤੇ ਜਾਂਦੇ ਛੋਟੇ ਕਰਜ਼ਿਆਂ ਦਾ ਲਾਹਾ ਸਮਾਜ ਦੇ ਇਸ ਵਰਗ ਤੱਕ ਆਸਾਨੀ ਨਾਲ ਪਹੁੰਚ ਜਾਵੇ। ਗੁਰਜਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਬਠਿੰਡਾ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਦੀ ਬੁਲਾਈ ਬੈਠਕ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬੈਂਕ ’ਚ ਖਾਤਾ ਖੁੱਲ੍ਹਵਾਉਣ ਦੀ ਅਹਿਮੀਅਤ, ਸਰਕਾਰੀ ਸਕੀਮਾਂ ਦਾ ਲਾਹਾ, ਆਸਾਨ ਕਿਸ਼ਤਾਂ ’ਤੇ ਕਰਜ਼ਾ ਆਦਿ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਸ ਦਾ ਲਾਹਾ ਲੈਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵਿੱਤੀ ਸਾਖਰਤਾ ਕੈਂਪ ਵੱਧ ਤੋਂ ਵੱਧ ਲਗਾਏ ਜਾਣ। ਜਿਸ ਲਈ ਪਿੰਡਾਂ ਚ ਪੰਚਾਇਤਾਂ ਨਾਲ ਸੰਪਰਕ ਕੀਤਾ ਜਾਵੇ। ਬੈਂਕਿੰਗ ਕਾਰਸਪੌਂਡੈਂਟ ਰਾਹੀਂ ਲੋਕਾਂ ਨੂੰ ਬੈਂਕ ਦੀ ਮਹੱਤਤਾ ਬਾਰੇ ਦੱਸਿਆ ਜਾਵੇ ਤਾਂ ਜੋ ਪੈਨਸ਼ਨ ਪ੍ਰਾਪਤ ਕਰਨ, ਸਰਕਾਰ ਵੱਲੋਂ ਦਿੱਤੀ ਜਾਣ ਵਾਲੀਆਂ ਸਬਸਿਡੀਆਂ, ਪੜ੍ਹਾਈ ਲਈ ਵਜੀਫੇ ਆਦਿ ਪ੍ਰਾਪਤ ਕਰ ਸਕਣ। ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਚ ਲੋਕਾਂ ਦੀ ਸ਼ਮੂਲੀਅਤ ਵਧਾਉਣ ’ਤੇ ਜ਼ੋਰ ਦੇਣ ਲਈ ਕਿਹਾ। ਇਸ ਮੌਕੇ ਲੀਡ ਬੈਂਕ ਮੈਨੇਜਰ ਕੁਲਭੂਸ਼ਨ ਬਾਂਸਲ, ਜਿਲ੍ਹਾ ਪ੍ਰੋਗਰਾਮ ਮੈਨੇਜਰ ਸੁਖਵਿੰਦਰ ਸਿੰਘ ਚੱਠਾ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।