ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
ਜੋਗਾ, 9 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ, ਪਾਣੀਆਂ ਤੇ ਪਰਾਲੀ ਦੇ ਮਸਲਿਆਂ ਸੰਬੰਧੀ ਪਿੰਡ ਜੋਗਾ ਅਤੇ ਅਨੂਪਗੜ੍ਹ ਵਿਖੇ ਰੈਲੀ ਕੀਤੀ ਗਈ। ਕਿਸਾਨ ਆਗੂ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਚੰਡੀਗੜ੍ਹ ਧਰਨੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਾਣੀਆਂ ਦੇ ਮਸਲੇ ’ਤੇ ਦਿੱਤੇ ਫ਼ੈਸਲੇ ਨੂੰ ਲਾਗੂ ਨਾ ਕਰਨਾ ਸੂਬਾ ਸਰਕਾਰ ਦੀ ਦੋਗਲੀ ਨੀਤੀ ਹੈ ਅਤੇ ਪਰਾਲੀ ਦੇ ਮਾਮਲੇ ’ਚ ਵੀ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।
ਜੋਗਾ, 9 ਅਕਤੂਬਰ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ, ਪਾਣੀਆਂ ਤੇ ਪਰਾਲੀ ਦੇ ਮਸਲਿਆਂ ਸੰਬੰਧੀ ਪਿੰਡ ਜੋਗਾ ਅਤੇ ਅਨੂਪਗੜ੍ਹ ਵਿਖੇ ਰੈਲੀ ਕੀਤੀ ਗਈ। ਕਿਸਾਨ ਆਗੂ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਚੰਡੀਗੜ੍ਹ ਧਰਨੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਾਣੀਆਂ ਦੇ ਮਸਲੇ ’ਤੇ ਦਿੱਤੇ ਫ਼ੈਸਲੇ ਨੂੰ ਲਾਗੂ ਨਾ ਕਰਨਾ ਸੂਬਾ ਸਰਕਾਰ ਦੀ ਦੋਗਲੀ ਨੀਤੀ ਹੈ ਅਤੇ ਪਰਾਲੀ ਦੇ ਮਾਮਲੇ ’ਚ ਵੀ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਆਖਿਆ ਕਿ ਜਿੱਥੇ ਸਾਮਰਾਜੀ ਮੁਲਕਾਂ ’ਚ ਪਰਾਲੀ ਨੂੰ ਚਾਰੇ ਵਜੋਂ ਵਰਤਿਆ ਜਾ ਰਿਹਾ ਹੈ ਉੱਥੇ ਰਾਜ ’ਚ ਸਥਿਤੀ ਬਿਲਕੁਲ ਉਲਟ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਬਜਟ ’ਚੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਏ ਜਾਂ ਪ੍ਰਤੀ ਏਕੜ 6 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਵੇ ਤਾਂ ਜੋ ਕਿਸਾਨ ਖ਼ੁਦ ਪਰਾਲੀ ਦਾ ਉਚਿੱਤ ਪ੍ਰਬੰਧ ਕਰ ਸਕਣ। ਆਗੂ ਨੇ ਦੱਸਿਆ ਕਿ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ 11 ਅਕਤੂਬਰ ਨੂੰ ਜਮਹੂਰੀ ਜਥੇਬੰਦੀਆਂ ਸਮੇਤ ਕਿਸਾਨ-ਮਜ਼ਦੂਰ ਵੱਡੀ ਗਿਣਤੀ ’ਚ ਪਿੰਡ ਚੱਕ ਅਲੀਸ਼ੇਰ ਪਹੁੰਚਣਗੇ। ਇਸ ਮੌਕੇ ਕਾਲਾ ਸਿੰਘ ਅਕਲੀਆ, ਗੁਰਮੀਤ ਸਿੰਘ, ਜਗਜੀਤ ਸਿੰਘ ਜੋਗਾ, ਭੋਲਾ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ ਅਨੂਪਗੜ੍ਹ ਆਦਿ ਹਾਜ਼ਰ ਸਨ।