11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲਖਵਿੰਦਰ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਹੋਏ ਸ਼ਾਮਿਲ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਲਖਵਿੰਦਰ ਸਿੰਘ ਮੂਸਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਸ਼ਾਮਿਲ ਹੋ ਗਏ । ਉਨ੍ਹਾਂ ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ’ਚ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਲਖਵਿੰਦਰ ਸਿੰਘ ਮੂਸਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਸ਼ਾਮਿਲ ਹੋ ਗਏ । ਉਨ੍ਹਾਂ ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ’ਚ ਕੀਤਾ। ਜਿਕਰਯੋਗ ਹੈ ਕਿ ਮੂਸਾ 2017 ’ਚ ਸ਼੍ਰੋਮਣੀ ਅਕਾਲੀ ਦਲ ਤੋਂ ਪਾਸਾ ਵੱਟ ਗਏ ਸਨ ਅਤੇ ਉਹ ਸਮਾਜ ਸੇਵੀ ਕਾਰਜਾਂ ’ਚ ਮਸਰੂਫ਼ ਹੋ ਰਹੇ ਹਨ। ਉਨ੍ਹਾਂ ਦੇ ਗ੍ਰਹਿ ਵਿਖੇ ਪਤਵੰਤਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਦਲ ਨੂੰ ਬਲ ਮਿਲੇਗਾ। ਉਨ੍ਹਾਂ ਆਖਿਆ ਕਿ ਮੂਸਾ ਨੂੰ ਪਾਰਟੀ ’ਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਜਸਵੰਤ ਸਿੰਘ ਕੋਟੜਾ, ਕੌਰ ਸਿੰਘ ਖਾਰਾ, ਸਤਨਾਮ ਸਿੰਘ ਭਲਾਈਕੇ, ਮਲਕੀਤ ਸਿੰਘ ਸਮਾਓਂ, ਸਤਿਗੁਰ ਸਿੰਘ ਅਨਮੋਲ, ਅਮਨਦੀਪ ਸਿੰਘ ਚੈਰੀ, ਸੁਖਮਨਦੀਪ ਸਿੰਘ ਡਿੰਪੀ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ, ਸਤਪਾਲ ਸਿੰਘ ਮਿੱਠੂ, ਹਰਜੋਤ ਸਿੰਘ ਪੀ.ਏ., ਕੁਲਵੰਤ ਸਿੰਘ ਬੁੱਗਰਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਫ਼ੈਸਟੀਵਲ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਤੇ ਕਲਾ ਨੂੰ ਨਿਖਾਰਦੇ ਹਨ- ਗਰੇਵਾਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ’ਚ 134 ਵਰਕਰਾਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ
Ad Position 24