ਮਹਿਰਾਜ ‘ਚ ਅਕਾਲੀ ਦਲ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ
ਮਹਿਰਾਜ, 10 ਅਕਤੂਬਰ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਨਗਰ ਮਹਿਰਾਜ ਦੀ ਪੱਤੀ ਕਾਲਾ ਵਿਖੇ ਘਰ-ਘਰ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਬੂਥ ਨੰਬਰ 187 ਨਾਲ ਸੰਬੰਧਿਤ ਘਰਾਂ ਵਿਚੋਂ 204 ਫਾਰਮ ਭਰੇ ਗਏ।
ਮਹਿਰਾਜ, 10 ਅਕਤੂਬਰ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਨਗਰ ਮਹਿਰਾਜ ਦੀ ਪੱਤੀ ਕਾਲਾ ਵਿਖੇ ਘਰ-ਘਰ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਬੂਥ ਨੰਬਰ 187 ਨਾਲ ਸੰਬੰਧਿਤ ਘਰਾਂ ਵਿਚੋਂ 204 ਫਾਰਮ ਭਰੇ ਗਏ। ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਤਰਸੇਮ ਸਿੰਘ ਸੇਮਾ ਅਤੇ ਬੂਟਾ ਸਿੰਘ ਨੰਬਰਦਾਰ ਨੇ ਦੱਸਿਆ ਕਿ ਪਾਰਟੀ ਵਰਕਰ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਿੰਮ ਦੌਰਾਨ ਲੋਕਾਂ ਵਲੋਂ ਅਕਾਲੀ ਦਲ ਪ੍ਰਤੀ ਉਤਸ਼ਾਹ ਦਿਖਾਇਆ ਗਿਆ ਅਤੇ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਤੋਂ ਹੀ ਸਰਗਰਮ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸੰਪਰਕ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸਾਬਕਾ ਪਟਵਾਰੀ ਮੁਖਤਿਆਰ ਸਿੰਘ, ਮਹਿੰਦਰ ਸਿੰਘ, ਗੋਪੀ ਸਿੰਘ, ਰਘਵੀਰ ਸਿੰਘ ਅਤੇ ਬਲਵੀਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।