11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕਾ ਸਰਦੂਲਗੜ੍ਹ ਵਿਖੇ ਚੋਣ ਦਫ਼ਤਰ ਦਾ ਉਦਘਾਟਨ

ਸਰਦੂਲਗੜ੍ਹ, 10 ਅਕਤੂਬਰ (ਜੀ. ਐਮ.

Ad Position 21
No active advertisement
ਅਜੀਤ ਡੈਸਕ 11-10-2026
ਸਰਦੂਲਗੜ੍ਹ, 10 ਅਕਤੂਬਰ (ਜੀ.ਐਮ. ਅਰੋੜਾ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਲਕੇ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਇੱਥੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕਰਦਿਆਂ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਮੁੱਖ ਚੋਣ ਦਫ਼ਤਰ ਖੋਲ੍ਹਣ ਦਾ ਮਕਸਦ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਮੁਸ਼ਕਿਲਾਂ ਨੂੰ ਸਮਝਣਾ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਕਾਰਜਾਂ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਉਪਰਾਲੇ ਕਰਨਾ ਆਦਿ ਪਾਰਟੀ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਿਲ ਹਨ । ਉਦਘਾਟਨ ਸਮਾਗਮ ਮੌਕੇ ਪਾਰਟੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ, ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪੰਜਾਬ ਕੋਰ ਕਮੇਟੀ ਮੈਂਬਰ ਐਡਵੋਕੇਟ ਹਰਪਾਲ ਸਿੰਘ ਖਾਰਾ, ਹਲਕਾ ਮੌੜ ਦੇ ਇੰਚਾਰਜ ਲੱਖਾ ਸਿੰਘ ਸਧਾਣਾ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜਵਾਹਰਕੇ, ਯੂਥ ਪ੍ਰਧਾਨ ਮਨਦੀਪ ਸਿੰਘ ਮਾਨਸਾ, ਇਸਤਰੀ ਵਿੰਗ ਦੀ ਪ੍ਰਧਾਨ ਚਰਨਜੀਤ ਕੌਰ, ਮੀਤ ਪ੍ਰਧਾਨ ਬਿੱਟੂ ਮਾਨ, ਜ਼ਿਲ੍ਹਾ ਸਕੱਤਰ ਰਮਨ ਜਟਾਣਾ, ਲੀਗਲ ਸੈੱਲ ਦੇ ਉਪ ਪ੍ਰਧਾਨ ਐਡਵੋਕੇਟ ਰਣਜੋਧ ਸਿੰਘ ਭੁੱਲਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਤੇ ਸਫ਼ਾਈ ਵਰਕਰਜ਼ ਯੂਨੀਅਨ (ਆਜ਼ਾਦ) ਵਲੋਂ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਦੀਪ ਨਗਰ ਇਲਾਕੇ ’ਚ ਔਰਤ ਦੀ ਗਲੀ ਸੜੀ ਲਾਸ਼ ਮਿਲੀ
Ad Position 24