11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿੱਦਿਅਕ ਸੰਸਥਾਵਾਂ ਨਸ਼ੇ ਖਿਲਾਫ਼ ਜਾਗਰੂਕ ਕਰਨ ਲਈ ਸਾਰਥਿਕ ਭੂਮਿਕਾ ਨਿਭਾਉਣ-ਗਰੇਵਾਲ

ਭੀਖੀ, 10 ਅਕਤੂਬਰ (ਬਲਕਾਰ ਸਿੰਘ ਸਹੋਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਨਸ਼ੇ ਦੀ ਦਿਨੋਂ-ਦਿਨ ਗੰਭੀਰ ਹੋ ਰਹੀ ਸਮੱਸਿਆ ਦੇ ਹੱਲ ਲਈ ਵਿੱਦਿਅਕ ਸੰਸਥਾਵਾਂ ਹੀ ਸਾਰਥਿਕ ਭੂਮਿਕਾ ਨਿਭਾਅ ਸਕਦੀਆਂ ਹਨ। ਵਿੱਦਿਅਕ ਸੰਸਥਾ ਨੂੰ ਇਹ ਨਿਯਮ ਬਣਾਉਣਾ ਚਾਹੀਦਾ ਹੈ ਕਿ ਉਹ ਮਹੀਨੇ ’ਚ ਘੱਟੋ-ਘੱਟ ਇੱਕ ਵਾਰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਵਰਕਸ਼ਾਪ ਲਗਾਉਣ ਤਾਂ ਜੋ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ’ਚ ਹੀ ਨਸ਼ੇ ਤੋਂ ਬਚਾਇਆ ਜਾ ਸਕੇ।

Ad Position 21
No active advertisement
ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ। ਤਸਵੀਰ : ਬਲਕਾਰ ਸਿੰਘ ਸਹੋਤਾ 11-10-2026
ਭੀਖੀ, 10 ਅਕਤੂਬਰ (ਬਲਕਾਰ ਸਿੰਘ ਸਹੋਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਨਸ਼ੇ ਦੀ ਦਿਨੋਂ-ਦਿਨ ਗੰਭੀਰ ਹੋ ਰਹੀ ਸਮੱਸਿਆ ਦੇ ਹੱਲ ਲਈ ਵਿੱਦਿਅਕ ਸੰਸਥਾਵਾਂ ਹੀ ਸਾਰਥਿਕ ਭੂਮਿਕਾ ਨਿਭਾਅ ਸਕਦੀਆਂ ਹਨ। ਵਿੱਦਿਅਕ ਸੰਸਥਾ ਨੂੰ ਇਹ ਨਿਯਮ ਬਣਾਉਣਾ ਚਾਹੀਦਾ ਹੈ ਕਿ ਉਹ ਮਹੀਨੇ ’ਚ ਘੱਟੋ-ਘੱਟ ਇੱਕ ਵਾਰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਵਰਕਸ਼ਾਪ ਲਗਾਉਣ ਤਾਂ ਜੋ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ’ਚ ਹੀ ਨਸ਼ੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਵਿਰੁੱਧ ਕੰਮ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਵਿਸ਼ੇਸ਼ ਰੂਪ ’ਚ ਮਦਦ ਕੀਤੀ ਜਾਵੇਗੀ। ਸਕੂਲ ਪ੍ਰਬੰਧਕ ਘੱਟ ਗਿਣਤੀਆਂ ਦੀ ਸਿੱਖਿਆ ਮਿਆਰੀ ਅਤੇ ਯਕੀਨੀ ਬਣਾਉਣ ਲਈ ਕਮਿਸ਼ਨ ਤੋਂ ਮਿਲਣ ਵਾਲੇ ਵਜ਼ੀਫ਼ੇ ਅਤੇ ਹੋਰ ਸੁਵਿਧਾਵਾਂ ਦਾ ਲਾਭ ਲੈਣ ਲਈ ਕਮਿਸ਼ਨ ਨਾਲ ਰਾਬਤਾ ਕਰ ਸਕਦੇ ਹਨ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਕਾਰਜਕਰਤਾਵਾਂ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸੂਬੇ ’ਚ ਕੱਢੀਆਂ ਯਾਤਰਾਵਾਂ ਦੇ ਚੰਗੇ ਸਿੱਟੇ ਸਾਹਮਣੇ ਆਏ ਹਨ। ਉਨ੍ਹਾਂ ਆਖਿਆ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਮੂਹ ਰਾਜਨੀਤਿਕ ਦਲ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਪੁਲਿਸ ’ਤੇ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਦਬਾਅ ਨਾ ਬਣਾਇਆ ਜਾਵੇ। ਇਸ ਮੌਕੇ ਸੁਖਦੇਵ ਸਿੰਘ ਫਰਵਾਹੀ, ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ, ਨਮਨ ਸਿੰਗਲਾ, ਯਾਦਵਿੰਦਰ ਸ਼ੰਟੀ, ਰਜਿੰਦਰ ਰਾਜੀ, ਸਤਵੰਤ ਸਿੰਘ ਪੂਨੀਆ, ਅਮਰਜੀਤ ਸਿੰਘ ਕਟੌਦੀਆ, ਗੋਬਿੰਦ ਜੈਨ, ਪਰਮਿੰਦਰ ਸਿੰਘ ਮੰਨਾ, ਦਲਜੀਤ ਸਿੰਘ ਦਰਸ਼ੀ, ਡਾ. ਗੁਰਤੇਜ ਸਿੰਘ ਚਹਿਲ, ਵਿਵੇਕ ਜੈਨ ਬੱਬੂ, ਰੋਹਤਾਸ਼ ਕੁਮਾਰ ਸਿੰਗਲਾ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਗੰਡੂ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਮਿਡ-ਡੇ-ਮੀਲ ਤੇ ਸਫ਼ਾਈ ਵਰਕਰਜ਼ ਯੂਨੀਅਨ (ਆਜ਼ਾਦ) ਵਲੋਂ ਸੰਘਰਸ਼ ਦੀ ਚਿਤਾਵਨੀ
Ad Position 24