ਸਰਕਾਰੀ ਸਕੂਲ ਗੰਡੂ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ
ਬੋਹਾ, 10 ਅਕਤੂਬਰ (ਤਾਂਗੜੀ)- ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਦੇ ਸੁਨਹਿਰੀ ਮੌਕਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੂ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਸਿਖਲਾਈ ਅਫ਼ਸਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਚੇਰੀ ਸਿੱਖਿਆ, ਸਵੈ-ਰੋਜ਼ਗਾਰ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਹੁਨਰ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ।
ਬੋਹਾ, 10 ਅਕਤੂਬਰ (ਤਾਂਗੜੀ)- ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵਲੋਂ ਵਿਦਿਆਰਥੀਆਂ ਨੂੰ ਭਵਿੱਖ ਦੇ ਸੁਨਹਿਰੀ ਮੌਕਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੂ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਸਿਖਲਾਈ ਅਫ਼ਸਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਚੇਰੀ ਸਿੱਖਿਆ, ਸਵੈ-ਰੋਜ਼ਗਾਰ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਫ਼ਤ ਹੁਨਰ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੇ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣ ਦੇ ਲਾਭ, ਵਿਭਾਗ ਵਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਸਕੀਮਾਂ ਤਹਿਤ ਦਿੱਤੇ ਜਾਂਦੇ ਕਰਜ਼ਿਆਂ ਅਤੇ ਉਚੇਰੀ ਪੜ੍ਹਾਈ ਲਈ ਐਜੂਕੇਸ਼ਨ ਲੋਨ ਦੀ ਸੁਵਿਧਾ ਬਾਰੇ ਵੀ ਜਾਣੂ ਕਰਵਾਇਆ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਅਜਿਹੇ ਮਾਰਗਦਰਸ਼ਨ ਸੈਸ਼ਨਾਂ ਤੋਂ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਜਨੀ ਸਿੰਗਲਾ, ਇਕਬਾਲ ਸਿੰਘ, ਜਸਵੀਰ ਸਿੰਘ, ਸੁਖਵੀਰ ਕੌਰ ਆਦਿ ਹਾਜ਼ਰ ਸਨ।