11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਾਗਰੂਕਤਾ ਸੈਮੀਨਾਰ ਕਰਵਾਇਆ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਮਾਨਸਿਕ ਰੋਗਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 11-10-2026
ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਮਾਨਸਿਕ ਰੋਗਾਂ ਦੇ ਮਾਹਿਰ ਡਾ. ਛਵੀ ਬਜਾਜ ਨੇ ਆਖਿਆ ਕਿ ਵਧ ਰਹੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਭਨਾਂ ਨੂੰ ਯਤਨ ਜੁਟਾਉਣੇ ਚਾਹੀਦੇ ਹਨ। ਸੂਚਨਾ ਅਫ਼ਸਰ ਵਿਜੇ ਕੁਮਾਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲ ਦੇ ਡਾਇਰੈਕਟਰ ਦਰਸ਼ਨ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਤਿਰਲੋਕ ਸਿੰਘ, ਕਿਰਨਜੀਤ ਕੌਰ, ਪ੍ਰਿੰਸੀਪਲ ਪਰਮਜੀਤ ਕੌਰ, ਡਾ. ਸ਼ਿਵਮ ਜਿੰਦਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ 400 ਪਰਿਵਾਰਾਂ ਨੂੰ ਘਰ ਦੀ ਮਾਲਕੀ ਦੇ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ਸਰਕਾਰੀ ਸਕੂਲ ਗੰਡੂ ਕਲਾਂ ਵਿਖੇ ਕੈਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ
Ad Position 24