ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਨੈਸ਼ਨਲ ਕਾਲਜ ਭੀਖੀ ਦੀ ਟੀਮ ਜੇਤੂ
ਭੀਖੀ, 10 ਅਕਤੂਬਰ (ਬਲਕਾਰ ਸਿੰਘ ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਇੰਟਰ-ਕਾਲਜ ਚੈਂਪੀਅਨਸ਼ਿਪ ’ਚ ਸਥਾਨਕ ਨੈਸ਼ਨਲ ਕਾਲਜ ਦੀ ਬਾਸਕਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਭੀਖੀ, 10 ਅਕਤੂਬਰ (ਬਲਕਾਰ ਸਿੰਘ ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਇੰਟਰ-ਕਾਲਜ ਚੈਂਪੀਅਨਸ਼ਿਪ ’ਚ ਸਥਾਨਕ ਨੈਸ਼ਨਲ ਕਾਲਜ ਦੀ ਬਾਸਕਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਜਿੱਤ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਸਾਬਤ ਹੋਵੇਗੀ ਤੇ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਦੱਸਿਆ ਕਿ ਟੀਮ ਦੇ 4 ਖਿਡਾਰੀਆਂ ਦੀ ਆਲ ਇੰਡੀਆ ਇੰਟਰ-ਵਰਸਿਟੀ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ। ਇਸ ਮੌਕੇ ਕੋਚ ਪਰਮਿੰਦਰ ਸਿੰਘ ਬੱਬੀ, ਪ੍ਰੋ. ਗੁਰਤੇਜ ਸਿੰਘ ਤੇਜ਼ੀ, ਪ੍ਰੋ. ਹਰਬੰਸ ਸਿੰਘ ਆਦਿ ਹਾਜ਼ਰ ਸਨ।