11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਾਹਿਤ ਸਭਾ ਬਾਲਿਆਂਵਾਲੀ ਵਲੋਂ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ 21 ਨੂੰ

ਬਾਲਿਆਂਵਾਲੀ, 10 ਅਕਤੂਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬ੍ਰਿਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਬਾਲਿਆਂਵਾਲੀ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 11-10-2026
ਬਾਲਿਆਂਵਾਲੀ, 10 ਅਕਤੂਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ.ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬ੍ਰਿਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਬਾਲਿਆਂਵਾਲੀ ਵਿਖੇ ਹੋਈ। ਮੀਟਿੰਗ ਚ ਫੈਸਲਾ ਲਿਆ ਗਿਆ ਕਿ ਮਿਤੀ 21 ਅਕਤੂਬਰ ਦਿਨ ਬੁੱਧਵਾਰ ਨੂੰ ਇਲਾਕੇ ਦੇ ਸਤਾਰਾਂ ਪਿੰਡਾਂ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ’ਚੋਂ ਪੰਜਾਬੀ ਵਿਸ਼ੇ ’ਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਨੂੰ ਨਕਦ ਇਨਾਮ ਅਤੇ ਸਰਟੀਫ਼ਿਕੇਟ ਦਿੱਤਾ ਜਾਵੇਗਾ, ਜਦਕਿ ਉਨ੍ਹਾਂ ਦੇ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਦੇ ਸਨਮਾਨਿਤ ਕੀਤਾ ਜਾਵੇਗਾ। ਸਾਹਿਤਕ ਦੌਰ ’ਚ ਹਰਜਿੰਦਰ ਕੌਰ ਨੇ ਵਿਚਾਰਧਾਰਾ ਦਾ ਡੋਲੂ ਵਿਅੰਗ ਪੜ੍ਹਿਆ, ਜੀਤ ਸਿੰਘ ਚਹਿਲ ਨੇ ਭਗਤ ਸਿੰਘ ਜਨਮ ਦਿਨ ਬਾਰੇ ਕਵਿਤਾ ਪੜ੍ਹੀ, ਅਜਮੇਰ ਦੀਵਾਨਾ ਨੇ ਕਿੱਸਾ ਹੀਰ ਰਾਂਝਾ ਵਿੱਚੋਂ ਛੰਦ ਸੁਣਾਇਆ, ਜਗਨ ਨਾਥ ਨੇ ਰਾਜਨੀਤੀ ਦੀ ਮਹੱਤਤਾ ਬਾਰੇ ਲੇਖ ਪੜ੍ਹਿਆ, ਸੁਖਦਰਸ਼ਨ ਗਰਗ ਨੇ ਤਾਜ਼ਾ ਰੁਬਾਈਆਂ ਪੇਸ਼ ਕੀਤੀਆਂ। ਭਾਸ਼ਾ ਵਿਭਾਗ ਪੰਜਾਬ ਪਟਿਆਲਾ ਵੱਲੋਂ ਜਸਪਾਲ ਮਾਨਖੇੜਾ ਦੇ ਨਾਵਲ ਹਵੇਲੀਆਲਾ ਅਤੇ ਭੁਪਿੰਦਰ ਮਾਨ ਦੇ ਕਹਾਣੀ ਸੰਗ੍ਰਹਿ ਨੂੰ ਸਰਵੋਤਮ ਪੁਸਤਕ ਪੁਰਸਕਾਰ ਲਈ ਚੁਣੇ ਜਾਣ ਤੇ ਵਧਾਈ ਦਿੱਤੀ ਗਈ। ਇਕ ਵੱਖਰੇ ਸ਼ੋਕ ਮਤੇ ਰਾਹੀਂ ਉੱਘੇ ਵਿਅੰਗਕਾਰ, ਨਾਵਲਕਾਰ, ਕਹਾਣੀਕਾਰ ਅਤੇ ਅਨੁਵਦਕ ਕੇ. ਐਲ. ਗਰਗ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਮੀਟਿੰਗ ’ਚ ਕੇ.ਕੇ. ਮਤਵਾਲਾ, ਗੁਰਮੀਤ ਕੁਮਾਰ ਅਤੇ ਗੁਰਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਪਾਵਰ ਲਿਫ਼ਟਿੰਗ ਤੇ ਕੁਸ਼ਤੀ ਮੁਕਾਬਲੇ ਸ਼ੁਰੂ ਅਗਲੀ ਖ਼ਬਰ ਆਲ ਇਜ ਵੰਨ ਫਾਊਂਡੇਸ਼ਨ ਨੇ ਗੁਰਬਾਣੀ ਦੇ ਮੁਫ਼ਤ ਸਟੀਕ ਵੰਡੇ
Ad Position 24