ਮਾਡਰਨ ਕਾਲਜ ਭੀਖੀ ਦਾ ਬੀ.ਐੱਡ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
ਭੀਖੀ, 10 ਅਕਤੂਬਰ (ਸਹੋਤਾ)- ਬੀਤੇ ਦਿਨੀਂ ਐਲਾਨੇ ਗਏ ਬੀ. ਐੱਡ.
ਭੀਖੀ, 10 ਅਕਤੂਬਰ (ਸਹੋਤਾ)- ਬੀਤੇ ਦਿਨੀਂ ਐਲਾਨੇ ਗਏ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜਿਆਂ ’ਚ ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਕਸ਼ਿਸ਼ ਤੇ ਬੇਅੰਤ ਕੌਰ ਨੇ 77.2 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਤੌਰ ’ਤੇ ਪਹਿਲਾ, ਪਰਮਿੰਦਰ ਕੌਰ ਨੇ 76.60 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪੂਜਾ ਨੇ 76.2 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਟਾਫ਼ ਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਅਮਨਦੀਪ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਕਾਂਤਾ ਰਾਣੀ ਆਦਿ ਹਾਜ਼ਰ ਸਨ।