ਨੈਸ਼ਨਲ ਕਾਲਜ ਭੀਖੀ ਦਾ ਬੀ.ਕਾਮ. ਦਾ ਨਤੀਜਾ ਸ਼ਾਨਦਾਰ
ਭੀਖੀ, 10 ਅਕਤੂਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ’ਚ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਭੀਖੀ, 10 ਅਕਤੂਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ’ਚ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਸਿਮਰਨਪ੍ਰੀਤ ਕੌਰ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਕੁਲਵਿੰਦਰ ਕੌਰ ਤੇ ਗਗਨਦੀਪ ਕੌਰ ਨੇ 88 ਪ੍ਰਤੀਸ਼ਤ ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਅਤੇ ਨਵਦੀਪ ਕੌਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਅਧਿਆਪਕਾਂ ਨੂੰ ਵਧਾਈ ਦਿੱਤੀ। ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋ. ਨੀਤੂ, ਪ੍ਰੋ. ਕਰਮਜੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।