12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਗਰ ਕੌਂਸਲ ਮਾਨਸਾ ਵਲੋਂ 93 ਆਊਟਸੋਰਸ ਕਾਮਿਆਂ ਨੂੰ ਪੱਕੇ ਕਰਨ ਲਈ ਮਤਾ ਪਾਸ

ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਗਰ ਕੌਂਸਲ ਦਫ਼ਤਰ ਮਾਨਸਾ ਵਿਖੇ ਕੌਂਸਲਰਾਂ ਦੀ ਰੱਖੀ ਮੀਟਿੰਗ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵਲੋਂ ਇਤਰਾਜ਼ ਕੀਤਾ ਗਿਆ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ। ਉਨ੍ਹਾਂ ਵਲੋਂ ਦੋਸ਼ ਲਗਾਇਆ ਕਿ ਵਿਧਾਇਕ ਦੇ ਕਹਿਣ ’ਤੇ ਉਨ੍ਹਾਂ ਨੂੰ ਮੀਟਿੰਗ ’ਚੋਂ ਬਾਹਰ ਕੱਢ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਮਾਨਸਾ, 12 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਗਰ ਕੌਂਸਲ ਦਫ਼ਤਰ ਮਾਨਸਾ ਵਿਖੇ ਕੌਂਸਲਰਾਂ ਦੀ ਰੱਖੀ ਮੀਟਿੰਗ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵਲੋਂ ਇਤਰਾਜ਼ ਕੀਤਾ ਗਿਆ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ। ਉਨ੍ਹਾਂ ਵਲੋਂ ਦੋਸ਼ ਲਗਾਇਆ ਕਿ ਵਿਧਾਇਕ ਦੇ ਕਹਿਣ ’ਤੇ ਉਨ੍ਹਾਂ ਨੂੰ ਮੀਟਿੰਗ ’ਚੋਂ ਬਾਹਰ ਕੱਢ ਦਿੱਤਾ ਗਿਆ। ਇਸ ਉਪਰੰਤ ਮੀਟਿੰਗ ’ਚ ਪੰਜਾਬ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਲਏ ਗਏ ਫ਼ੈਸਲੇ ਤਹਿਤ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਭੂਸ਼ਣ ਮੱਤੀ ਵਲੋਂ 93 ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮਤਾ ਪਾਸ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ’ਚ ਸਫ਼ਾਈ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ, ਜਿਸ ਲਈ ਇਹ ਫ਼ੈਸਲਾ ਕਾਮਿਆਂ ਦੇ ਹਿਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਵੱਲ ਮਹੱਤਵਪੂਰਨ ਕਦਮ ਹੈ। ਸਫ਼ਾਈ ਸੇਵਕ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਰੱਤੀ, ਜ਼ਿਲ੍ਹਾ ਪ੍ਰਧਾਨ ਪ੍ਰਵੀਨ ਕੁਮਾਰ ਅਤੇ ਮੁੱਖ ਸਲਾਹਕਾਰ ਮੁਕੇਸ਼ ਕੁਮਾਰ ਰੱਤੀ ਨੇ ਪੰਜਾਬ ਸਰਕਾਰ, ਵਿਧਾਇਕ ਡਾ. ਵਿਜੈ ਸਿੰਗਲਾ, ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਮੱਤੀ ਤੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਨੀਨੂ ਸਮੇਤ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਮਤਾ ਪਾਸ ਹੋਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਉਮੀਦ ਜਤਾਈ ਕਿ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਭਵਿੱਖ ’ਚ ਵੀ ਸਾਰਥਿਕ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਕੌਂਸਲ ਦੇ ਉਪ ਪ੍ਰਧਾਨ ਕ੍ਰਿਸ਼ਨ ਸਿੰਘ, ਕੌਂਸਲਰ ਅਸ਼ੋਕ ਸਪੋਲੀਆ, ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ ਆਦਿ ਹਾਜ਼ਰ ਸਨ। ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੇ ਨਾਅਰੇਬਾਜ਼ੀ ਕੀਤੀ ਇਸੇ ਦੌਰਾਨ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਵਲੋਂ ਮੀਟਿੰਗ ’ਚ ਕਥਿਤ ਦੁਰਵਿਵਹਾਰ, ਮੀਟਿੰਗ ’ਚ ਵਿਘਨ ਪਾਉਣ ਅਤੇ ਪੁਲਿਸ ਤੇ ਬਾਹਰੀ ਵਿਅਕਤੀਆਂ ਨੂੰ ਬੁਲਾਉਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਵੀਨ ਕੁਮਾਰ ਟੋਨੀ, ਪ੍ਰੇਮ ਸਾਗਰ ਭੋਲਾ, ਹਰਬੰਸ ਸਿੰਘ ਪੰਮੀ ਨੇ ਕਿਹਾ ਕਿ ਭਾਵੇਂ ਉਹ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਸਹਿਮਤ ਹਨ ਪਰ ਕੌਂਸਲ ਦੇ ਬਹੁਤੇ ਕੰਮਾਂ ’ਚ ਉਨ੍ਹਾਂ ਦੀ ਸਹਿਮਤੀ ਨਹੀਂ ਲਈ ਜਾਂਦੀ ਅਤੇ ਗੈਰ-ਕਾਨੂੰਨੀ ਢੰਗ ਨਾਲ ਹੀ ਮਤਿਆਂ ਨੂੰ ਪਾਸ ਕੀਤੇ ਦਿਖਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੀ ਮੀਟਿੰਗ ਦੀ ਕਾਰਵਾਈ ਨਾ ਭੇਜਣ ਅਤੇ ਕੌਂਸਲਰਾਂ ਦੇ ਇਤਰਾਜ਼ ਨਾ ਲਿਖਣ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਉਠਾਈ ਗਈ ਗੱਲ ਨੂੰ ਅਣਸੁਣਿਆ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਕਤ ਦੋਸ਼ਾਂ ਦੀ ਪੜਤਾਲ ਕਰਵਾਈ ਜਾਵੇ। ਦੂਸਰੇ ਪਾਸੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਵੀ ਕੌਂਸਲਰ ਨਾਲ ਕੋਈ ਦੁਰਵਿਵਹਾਰ ਜਾਂ ਧੱਕੇਸ਼ਾਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕੌਂਸਲਰ ਉਨ੍ਹਾਂ ਨੂੰ ਕੋਈ ਗੱਲ ਸੁਣਾਉਣਾ ਹੀ ਨਹੀਂ ਚਾਹੁੰਦੇ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੇ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਗਲੀ ਖ਼ਬਰ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਮੇਲੇ ’ਚ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਝੰਡੀ ਓਵਰਆਲ ਟਰਾਫ਼ੀ ਜਿੱਤੀ
Ad Position 24