12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੁੱਲ ਹਿੰਦ ਕਿਸਾਨ ਮਹਾਂ ਸਭਾ ਵਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ

ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਪਏ ਬੇਮੌਸਮੇ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਕੁੱਲ ਹਿੰਦ ਕਿਸਾਨ ਮਹਾਂ ਸਭਾ ਨੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ 100 ਫ਼ੀਸਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਕੇਂਦਰੀ ਕਮੇਟੀ ਮੈਂਬਰ ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਗੁਰਜੰਟ ਸਿੰਘ ਮਾਨਸਾ, ਅਮਰੀਕ ਸਿੰਘ ਫਫੜੇ, ਗੋਰਾ ਸਿੰਘ ਭੈਣੀਬਾਘਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਅਚਾਨਕ ਬਦਲੇ ਮੌਸਮ, ਤੇਜ਼ ਮੀਂਹ ਅਤੇ ਗੜੇਮਾਰੀ ਕਾਰਨ ਖੇਤਾਂ ’ਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਮਾਨਸਾ, 12 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਪਏ ਬੇਮੌਸਮੇ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਕੁੱਲ ਹਿੰਦ ਕਿਸਾਨ ਮਹਾਂ ਸਭਾ ਨੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ 100 ਫ਼ੀਸਦੀ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਕੇਂਦਰੀ ਕਮੇਟੀ ਮੈਂਬਰ ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਗੁਰਜੰਟ ਸਿੰਘ ਮਾਨਸਾ, ਅਮਰੀਕ ਸਿੰਘ ਫਫੜੇ, ਗੋਰਾ ਸਿੰਘ ਭੈਣੀਬਾਘਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਅਚਾਨਕ ਬਦਲੇ ਮੌਸਮ, ਤੇਜ਼ ਮੀਂਹ ਅਤੇ ਗੜੇਮਾਰੀ ਕਾਰਨ ਖੇਤਾਂ ’ਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿੱਥੇ ਝੋਨੇ ਦੇ ਝਾੜ ’ਚ ਵੱਡੀ ਗਿਰਾਵਟ ਆਵੇਗੀ, ਉੱਥੇ ਹੀ ਵਾਢੀ ਅਤੇ ਸਾਂਭ-ਸੰਭਾਲ ’ਤੇ ਕਿਸਾਨਾਂ ਦਾ ਲਾਗਤ ਖਰਚਾ ਵੀ ਕਾਫ਼ੀ ਵਧੇਗਾ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਪਹੁੰਚਿਆ ਝੋਨਾ ਗਿੱਲਾ ਹੋਣ ਕਾਰਨ ਸੁਕਾਉਣ ਲਈ ਜ਼ਿਆਦਾ ਸਮਾਂ ਲੱਗ ਰਿਹਾ ਹੈ, ਜਿਸ ਨਾਲ ਮੰਡੀਆਂ ’ਚ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਵੀ ਵਧ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਹਰੇਕ ਖੇਤ ਨੂੰ ਇਕਾਈ ਮੰਨ ਕੇ ਵਿਸ਼ੇਸ਼ ਫ਼ਸਲ ਬੀਮਾ ਯੋਜਨਾ ਚਾਲੂ ਕੀਤੀ ਜਾਵੇ ਤਾਂ ਜੋ ਭਵਿੱਖ ’ਚ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਨਾਲ ਹੁੰਦੇ ਆਰਥਿਕ ਨੁਕਸਾਨ ਦੀ ਪੂਰੀ ਭਰਪਾਈ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਤੁਰੰਤ 100 ਫ਼ੀਸਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਮੇਤ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ 21 ਤੇ 22 ਨੂੰ ਸਮੂਹਿਕ ਛੁੱਟੀ ਅਗਲੀ ਖ਼ਬਰ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24