17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ੇ ਦੇ ਮੁੱਦੇ ਨੂੰ ਕੇਂਦਰ ਸਰਕਾਰ ਸਿਰਫ਼ ਪੰਜਾਬ ਤੱਕ ਕਿਉਂ ਸੀਮਤ ਕਰ ਰਹੀ-ਬਹਿਣੀਵਾਲ

ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)-ਨਸ਼ਿਆਂ ਦਾ ਮੁੱਦਾ ਸਿਰਫ਼ ਪੰਜਾਬ ਦਾ ਨਹੀਂ, ਸਗੋਂ ਪੂਰੇ ਦੇਸ਼ ਦਾ ਕੌਮੀ ਮੁੱਦਾ ਹੈ। ਜੇਕਰ ਹਰ ਪੰਜ ਸਾਲ ਬਾਅਦ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿਚ ਨਸ਼ਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉੱਠਦਾ ਹੈ ਤਾਂ ਕੇਂਦਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਸਿਰਫ਼ ਇਕ ਸੂਬੇ ਤੱਕ ਸੀਮਤ ਕਰਕੇ ਕਿਉਂ ਦੇਖ ਰਹੀ ਹੈ?

Ad Position 21
No active advertisement
ਅਜੀਤ ਡੈਸਕ 18-10-2026
ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)-ਨਸ਼ਿਆਂ ਦਾ ਮੁੱਦਾ ਸਿਰਫ਼ ਪੰਜਾਬ ਦਾ ਨਹੀਂ, ਸਗੋਂ ਪੂਰੇ ਦੇਸ਼ ਦਾ ਕੌਮੀ ਮੁੱਦਾ ਹੈ। ਜੇਕਰ ਹਰ ਪੰਜ ਸਾਲ ਬਾਅਦ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿਚ ਨਸ਼ਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉੱਠਦਾ ਹੈ ਤਾਂ ਕੇਂਦਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਸਿਰਫ਼ ਇਕ ਸੂਬੇ ਤੱਕ ਸੀਮਤ ਕਰਕੇ ਕਿਉਂ ਦੇਖ ਰਹੀ ਹੈ? ਇਹ ਸਵਾਲ ਲੋਕ ਅਧਿਕਾਰ ਲਹਿਰ ਦੇ ਮੈਂਬਰ ਗਗਨਦੀਪ ਸਿੰਘ ਬਹਿਣੀਵਾਲ ਨੇ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਪੰਜ ਸਾਲ ਬਾਅਦ ਸਰਕਾਰ ਬਦਲ ਜਾਂਦੀ ਹੈ, ਜਦਕਿ ਕੇਂਦਰ ਵਿਚ ਲੰਬੇ ਸਮੇਂ ਤੋਂ ਭਾਜਪਾ ਦੀ ਸਰਕਾਰ ਹੈ। ਇਸ ਦੇ ਬਾਵਜੂਦ ਦੇਸ਼ ’ਚ ਖ਼ਾਸ ਕਰਕੇ ਪੰਜਾਬ ਵਿਚ, ਨਸ਼ਿਆਂ ਕਾਰਨ ਹਜ਼ਾਰਾਂ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਮੌਤਾਂ ਲਈ ਕਿਸੇ ਵੀ ਸਰਕਾਰ ਨੇ ਆਪਣੀ ਜਵਾਬਦੇਹੀ ਸਪੱਸ਼ਟ ਨਹੀਂ ਕੀਤੀ। ਗਗਨਦੀਪ ਸਿੰਘ ਬਹਿਣੀਵਾਲ ਨੇ ਦੋਸ਼ ਲਾਇਆ ਕਿ ਰਵਾਇਤੀ ਸਿਆਸੀ ਪਾਰਟੀਆਂ ਨਸ਼ਿਆਂ ਵਰਗੇ ਗੰਭੀਰ ਮੁੱਦੇ ’ਤੇ ਠੋਸ ਨੀਤੀ ਅਤੇ ਸਖ਼ਤ ਕਾਨੂੰਨੀ ਉਪਾਅ ਪੇਸ਼ ਕਰਨ ਦੀ ਬਜਾਏ ਸਿਆਸੀ ਲਾਹਾ ਲੈਣ ਤੱਕ ਸੀਮਤ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਠੋਸ ਕੌਮੀ ਨੀਤੀ ਬਣਾਉਣ। 17 ਬੀਟੀਡੀ01 ਗਗਨਦੀਪ ਸਿੰਘ ਬਹਿਣੀਵਾਲ
Ad Position 22
No active advertisement
ਪਿਛਲੀ ਖ਼ਬਰ ਮਾਲਵਾ ਗਰੁੱਪ ਆਫ਼ ਕਾਲਜਿਜ਼ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਗੁਲਾਬਗੜ੍ਹ ਵਿਖੇ ਲਾਲ ਲਕੀਰ ਵਾਲੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ
Ad Position 24