17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਬਣਾਂਵਾਲੀ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਨੌਜਵਾਨ ਹੈਪੀ ਦਾ ਹਾਲ ਜਾਣਿਆ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਨੌਜਵਾਨ ਹੈਪੀ ਸਿੰਘ ਦਾ ਹਾਲ ਜਾਨਣ ਲਈ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਡੀ. ਐੱਮ.

Ad Position 21
No active advertisement
ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਵਿਖੇ ਜ਼ਖਮੀ ਨੌਜਵਾਨ ਹੈਪੀ ਸਿੰਘ ਨਾਲ ਗੱਲਬਾਤ ਕਰਦੇ ਹੋਏ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ। ਅਜੀਤ ਤਸਵੀਰ 18-10-2026
ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਨੌਜਵਾਨ ਹੈਪੀ ਸਿੰਘ ਦਾ ਹਾਲ ਜਾਨਣ ਲਈ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਡੀ.ਐੱਮ.ਸੀ. ਹਸਪਤਾਲ ਲੁਧਿਆਣਾ ਪਹੁੰਚੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪੀੜਤਾਂ ਦੇ ਮੁਫ਼ਤ ਇਲਾਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਘਟਨਾ ’ਚ ਜ਼ਖ਼ਮੀ ਹੋਏ ਚਾਰੇ ਨੌਜਵਾਨਾਂ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾ ਰਿਹਾ ਹੈ ਅਤੇ ਹੈਪੀ ਸਮੇਤ ਬਾਕੀ 3 ਵਿਅਕਤੀਆਂ ਨੂੰ ਚੰਗੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਸ ਦੌਰਾਨ ਵਿਧਾਇਕ ਨੇ ਹਸਪਤਾਲ ਦੇ ਡਾਕਟਰਾਂ ਦੀ ਮੁੱਖ ਟੀਮ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਮਰੀਜ਼ ਦੇ ਇਲਾਜ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਹਰ ਸੰਭਵ ਮੈਡੀਕਲ ਸਹਾਇਤਾ ਤੁਰੰਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਲਗਾਤਾਰ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਅਤੇ ਜ਼ਖ਼ਮੀਆਂ ਦੀ ਸਿਹਤ ਸੰਬੰਧੀ ਰੋਜ਼ਾਨਾ ਰਿਪੋਰਟ ਵੀ ਲਈ ਜਾ ਰਹੀ ਹੈ। ਨੌਜਵਾਨ ਦੇ ਪਿਤਾ ਕਸਤੂਰੀ ਲਾਲ ਤੇ ਪਰਿਵਾਰਕ ਮੈਂਬਰਾਂ ਨੇ ਇਸ ਔਖੇ ਵਕਤ ’ਚ ਵਿਧਾਇਕ ਵਲੋਂ ਨਿੱਜੀ ਤੌਰ ’ਤੇ ਹਸਪਤਾਲ ਪਹੁੰਚ ਕੇ ਦਿੱਤੇ ਗਏ ਭਰੋਸੇ ਅਤੇ ਹੌਸਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਲੋਂ ਬੂਟੇ ਲਗਾਉਣ ਦੀਆਂ ਮੁਹਿੰਮਾਂ ਸ਼ੁਰੂ ਭਵਿੱਖ ਮੁਖੀ ਮਹੀਨਾ ਮਨਾਇਆ ਅਗਲੀ ਖ਼ਬਰ ਸੂਬਾ ਪੱਧਰੀ ਮੁਕਾਬਲਿਆਂ ’ਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24