18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸਿਹਤ ਸੇਵਾਵਾਂ ਦਾ ਪ੍ਰਬੰਧ ਕੀਤਾ

ਮਾਨਸਾ, 18 ਅਕਤੂਬਰ (ਵਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 19-10-2026
ਮਾਨਸਾ, 18 ਅਕਤੂਬਰ (ਵਿ.ਪ੍ਰਤੀ.)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਚੱਲ ਰਹੇ ਧਰਨੇ ’ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਐਸੋਸੀਏਸ਼ਨ ਦੇ ਆਗੂ ਧੰਨਾ ਮੱਲ ਗੋਇਲ ਨੇ ਕਿਹਾ ਕਿ ਲੋਕਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਅਜਿਹੇ ਮੌਕਿਆਂ ’ਤੇ ਸੇਵਾ ਭਾਵਨਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਲੋਕ ਸੰਘਰਸ਼ਾਂ ਦੌਰਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਸੇਵਾ ਦਾ ਅਹਿਮ ਹਿੱਸਾ ਹੈ। ਸ੍ਰੀ ਗੋਇਲ ਨੇ ਕਿਹਾ ਕਿ ਜਦੋਂ ਤੱਕ ਧਰਨਾ ਜਾਰੀ ਰਹੇਗਾ, ਉਦੋਂ ਤੱਕ ਸੰਘਰਸ਼ ’ਚ ਸ਼ਾਮਿਲ ਲੋਕਾਂ ਲਈ ਸਿਹਤ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਗੁਰਪ੍ਰੀਤ ਸਿੰਘ ਭੈਣੀਬਾਘਾ, ਰਣਵੀਰ ਸਿੰਘ, ਗੁਰਨਾਮ ਸਿੰਘ ਕੋਟੜਾ, ਅਮਰੀਕ ਸਿੰਘ, ਨਿਰਮਲ ਸਿੰਘ ਰਾਏਪੁਰ, ਬੂਟਾ ਸਿੰਘ ਕੋਟਲੱਲੂ, ਗੁਰਵਿੰਦਰ ਸਿੰਘ ਝੰਡੂਕੇ, ਰਾਜ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੱਸਣ, ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਨੇ ਕੀ ਕੀਤਾ- ਨੀਲ ਗਰਗ ਅਗਲੀ ਖ਼ਬਰ ਮੇਅਰ ਪਦਮਜੀਤ ਮਹਿਤਾ ਵਲੋਂ ਸੰਜੇ ਨਗਰ ਰੇਲਵੇ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ
Ad Position 24