ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਪੂਰਾ ਸਿਸਟਮ ਜ਼ਿੰਮੇਵਾਰ-ਕਾ. ਅਰਸ਼ੀ
ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਵਿਗੜ ਰਹੀ ਕਾਨੂੰਨੀ ਸਥਿਤੀ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਵਿਦੇਸ਼ ਯਾਤਰਾ ਛੱਡ ਕੇ ਸਾਰਥਿਕ ਹੱਲ ਵੱਲ ਤੁਰਨਾ ਚਾਹੀਦਾ ਹੈ। ਇਹ ਵਿਚਾਰ ਸੀ.
ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੀ ਵਿਗੜ ਰਹੀ ਕਾਨੂੰਨੀ ਸਥਿਤੀ ’ਤੇ ਕਾਬੂ ਪਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਵਿਦੇਸ਼ ਯਾਤਰਾ ਛੱਡ ਕੇ ਸਾਰਥਿਕ ਹੱਲ ਵੱਲ ਤੁਰਨਾ ਚਾਹੀਦਾ ਹੈ। ਇਹ ਵਿਚਾਰ ਸੀ. ਪੀ. ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ ਸਥਾਨਕ ਤਿੰਨਕੋਨੀ ਕੋਲ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਅਮਰਵੇਲ ਵਾਂਗ ਵਧ ਰਹੇ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਲਈ ਪੂਰਾ ਸਿਸਟਮ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਤਾਂ ਨਸ਼ਿਆਂ ’ਤੇ ਕਾਬੂ ਪਾਇਆ ਜਾ ਸਕਦਾ ਸੀ ਪ੍ਰੰਤੂ ਪੁਲਿਸ, ਸਿਵਲ ਪ੍ਰਸ਼ਾਸਨ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਬਿਨਾਂ ਵਜ੍ਹਾ ਤਰਜੀਹ ਦੇ ਕੇ ਬਲਦੀ ਅੱਗ ’ਤੇ ਫੂਸ ਪਾਉਣ ਦਾ ਕੰਮ ਨਹੀਂ ਕਰਨਾ ਚਾਹੀਦਾ। ਸੀ. ਪੀ. ਆਈ. ਆਗੂ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਸੂਬੇ ਵਿਚ ਨਸ਼ੇ ਤੇ ਅਮਨ ਕਾਨੂੰਨ ਦੀ ਨਾਜ਼ੁਕ ਸਥਿਤੀ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਉਨ੍ਹਾਂ ਸਮੂਹ ਸੰਘਰਸ਼ੀ ਲੋਕਾਂ ਨੂੰ ਅਮਨ ਸ਼ਾਂਤੀ ਨਾਲ ਅੰਦੋਲਨ ਨੂੰ ਲੜਨ ਦੀ ਅਪੀਲ ਕੀਤੀ। ਇਸ ਮੌਕੇ ਕ੍ਰਿਸ਼ਨ ਸਿੰਘ ਚੌਹਾਨ, ਰੂਪ ਸਿੰਘ ਢਿੱਲੋਂ, ਗੁਰਮੀਤ ਸਿੰਘ ਜੋਗਾ, ਰਤਨ ਭੋਲਾ ਆਦਿ ਹਾਜ਼ਰ ਸਨ।