ਮੋਟਰਸਾਈਕਲ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ
ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਲਦੂ ਵਿਖੇ ਅੱਜ ਸਵੇਰੇ ਇਕ ਮੋਟਰਸਾਈਕਲ ਦੇ ਅਚਾਨਕ ਬੇਕਾਬੂ ਹੋ ਕੇ ਖੰਬੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਵਲੰਟੀਅਰਾਂ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਨਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰਾਮਾਂ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਅਜੀਤ ਡੈਸਕ
20-10-2026