19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਅਸਫਲ ਸਿਹਤ ਮੰਤਰੀ ਅਸਤੀਫ਼ਾ ਦੇਣ-ਕਾ. ਅਰਸ਼ੀ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਮੈਡੀਕਲ ਨਸ਼ਿਆਂ ਦੀ ਧੜੱਲੇ ਨਾਲ ਹੋ ਰਹੀ ਵਿੱਕਰੀ ਨੂੰ ਰੋਕਣ ’ਚ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਪੂਰੀ ਤਰ੍ਹਾਂ ਅਸਫਲ ਹੋਏ ਹਨ, ਨੂੰ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Ad Position 21
No active advertisement
ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਾ. ਹਰਦੇਵ ਸਿੰਘ ਅਰਸ਼ੀ। ਅਜੀਤ ਤਸਵੀਰ 20-10-2026
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਮੈਡੀਕਲ ਨਸ਼ਿਆਂ ਦੀ ਧੜੱਲੇ ਨਾਲ ਹੋ ਰਹੀ ਵਿੱਕਰੀ ਨੂੰ ਰੋਕਣ ’ਚ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਪੂਰੀ ਤਰ੍ਹਾਂ ਅਸਫਲ ਹੋਏ ਹਨ, ਨੂੰ ਤੁਰੰਤ ਪ੍ਰਭਾਵ ਤੋਂ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਹ ਵਿਚਾਰ ਸੀ. ਪੀ. ਆਈ. ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਸੱਦੇ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦੂਜੀ ਕਿਸਮ ਦੇ ਮਾਰੂ ਨਸ਼ਿਆਂ ਤੋਂ ਇਲਾਵਾ ਪੰਜਾਬ ’ਚ ਮੈਡੀਕਲ ਨਸ਼ਾ ਵੀ ਧੜੱਲੇ ਨਾਲ ਵਿਕ ਰਿਹਾ ਹੈ, ਜਿਸ ਦੀ ਪੁਸ਼ਤ ਪਨਾਹੀ ਡਰੱਗ ਇੰਸਪੈਕਟਰ ਤੇ ਪੁਲਿਸ ਵਲੋਂ ਕੀਤੀ ਜਾ ਰਹੀ ਹੈ, ਮੋਹਾਲੀ ਵਰਗੇ ਤੋਂ ਸਾਰੇ ਪੰਜਾਬ ਵਿਚ ਸਪਲਾਈ ਹੋ ਰਹੀ ਹੈ, ਇਸ ਗੋਰਖਧੰਦੇ ’ਚ ਸਿਹਤ ਮੰਤਰੀ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਹਿਲਾਂ ਹੀ ਕੈਂਸਰ ਨਾਲ ਅਨੇਕਾਂ ਮੌਤਾਂ ਹੋ ਚੁੱਕੀਆਂ ਹਨ ਅਤੇ ਹੁਣ ਚਿੱਟੇ ਨਾਲ ਨੌਜਵਾਨ ਮੌਤ ਦੇ ਮੂੰਹ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਨੌਜਵਾਨ ਵਰਗ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜਾਰੀ ਰੱਖਣ ਲਈ ਸਹਿਯੋਗ ਕਰੇ।
Ad Position 22
No active advertisement
ਪਿਛਲੀ ਖ਼ਬਰ ਪੁਰਾਤਨ ਮੰਦਰ ਦੇ ਦਰਸ਼ਨਾਂ ਲਈ ਪ੍ਰਧਾਨ ਜਗਸੀਰ ਪੰਨੂੰ ਵਲੋਂ ਬੱਸ ਰਵਾਨਾ ਅਗਲੀ ਖ਼ਬਰ ਅਮਨਦੀਪ ਕੌਰ ਨੇ ਐਨ. ਡੀ. ਏ. ਦੀ ਪ੍ਰੀਖਿਆ ਪਾਸ ਕੀਤੀ
Ad Position 24