ਨਸ਼ਿਆਂ ਦੇ ਖ਼ਾਤਮੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ- ਭਾਨਾ ਸਿੱਧੂ
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਮੈਂਬਰ ਭਾਨਾ ਸਿੱਧੂ ਨੇ ਸਥਾਨਕ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਲਾਹਨਤ ਪੱਤਰ ਦੇਣ ਲਈ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਦਿਨਾਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ ਅਤੇ ਸੱਥਾਂ ’ਚ ਝੋਟੇ ਦੇ ਪੋਸਟਰ ਲਗਾਏ ਜਾਣਗੇ।
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੇ ਮੈਂਬਰ ਭਾਨਾ ਸਿੱਧੂ ਨੇ ਸਥਾਨਕ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਲਾਹਨਤ ਪੱਤਰ ਦੇਣ ਲਈ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਦਿਨਾਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ ਅਤੇ ਸੱਥਾਂ ’ਚ ਝੋਟੇ ਦੇ ਪੋਸਟਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ/ਸ਼ਹਿਰਾਂ ’ਚੋਂ ਨੌਜਵਾਨ ਵੱਡੀ ਗਿਣਤੀ ’ਚ ਇੱਥੇ ਆ ਰਹੇ ਹਨ ਅਤੇ ਸਹੁੰ ਖਾ ਰਹੇ ਹਨ ਕਿ ਅੱਜ ਤੋਂ ਨਸ਼ੇ ਨਹੀਂ ਕਰਾਂਗੇ। ਭਾਨਾ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਮੁਹਿੰਮ ’ਤੇ ਕਰੋੜਾਂ ਰੁਪਿਆ ਫ਼ੂਕ ਦਿੱਤਾ ਪਰ ਅਸਲ ਵਿਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਫ਼ੇਲ੍ਹ ਦੱਸਦਿਆਂ ਕਿਹਾ ਕਿ ਝੋਟੇ ਦੀ ਹੱਤਿਆ ਦਾ ਅਸਲ ਸੱਚ ਸਾਹਮਣੇ ਲਿਆਉਣ ਲਈ ਠੋਸ ਕਦਮ ਉਠਾਏ ਜਾਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ’ਤੇ ਪਹਿਰਾ ਦੇ ਕੇ ਨਸ਼ਿਆਂ ਦਾ ਖ਼ਾਤਮਾ ਕਰਨਾ ਬਹੁਤ ਜ਼ਰੂਰੀ ਹੈ।