22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਇੰਚਾਰਜ ਸਕੱਤਰ ਵਲੋਂ ਦਾਣਾ ਮੰਡੀ ਬਠਿੰਡਾ ’ਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਠਿੰਡਾ ਦੇ ਇੰਚਾਰਜ ਸਕੱਤਰ ਅਰਸ਼ਦੀਪ ਸਿੰਘ ਥਿੰਦ, ਆਈ. ਏ.

Ad Position 21
No active advertisement
ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਠਿੰਡਾ ਦੇ ਇੰਚਾਰਜ ਸਕੱਤਰ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐਸ. ਨੇ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਝੋਨੇ ਦੀ ਆਮਦ, ਖ਼ਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੰਡੀ ਵਿਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਅਤੇ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕਾਇਮ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਬਠਿੰਡਾ ਵਿਖੇ ਖ਼ਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਦੀ ਕਟਾਈ ਅਤੇ ਮੰਡੀ ਵਿਚ ਲਿਆਉਣ ਸੰਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 21,535 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਨਾਲ ਹੁਣ ਤੱਕ ਕੁੱਲ ਆਮਦ 91,208 ਮੀਟ੍ਰਿਕ ਟਨ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 20,555 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 72,757 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਖ਼ਰੀਦ ਏਜੰਸੀਆਂ ਦੇ ਅੰਕੜਿਆਂ ਅਨੁਸਾਰ, ਪਨਗ੍ਰੇਨ ਵਲੋਂ ਹੁਣ ਤੱਕ 34,213 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 11,335 ਮੀਟ੍ਰਿਕ ਟਨ, ਪਨਸਪ ਵਲੋਂ 17,723 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 9,486 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ‘ਮਜਲਿਸ ਅਹਰਾਰ ਇਸਲਾਮ ਹਿੰਦ’ ਦੀ ਬਠਿੰਡਾ ਜ਼ਿਲ੍ਹਾ ਕਮੇਟੀ ਦਾ ਗਠਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ-2 ਵਲੋਂ ਮਹੀਨੇਵਾਰ ਮੀਟਿੰਗ
Ad Position 24