22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਨੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀ.ਆਈ.ਜੀ. ਹਰਜੀਤ ਸਿੰਘ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪੁਲਿਸ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਾ ਭੁੱਲਣਯੋਗ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀ.

Ad Position 21
No active advertisement
ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪੁਲਿਸ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਾ ਭੁੱਲਣਯੋਗ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਕੀਤਾ । ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ। ਉਨ੍ਹਾਂ ਸ਼ਹੀਦ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਦੇਸ਼ ਅਤੇ ਕੌਮ ਨੂੰ ਮਾਣ ਹੁੰਦਾ ਹੈ, ਪਰ ਨਾਲ ਹੀ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਸਾਡੇ ਫ਼ਰਜ ਬਣਦੇ ਹਨ। ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੰਦਿਆਂ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ। ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨਾ ਪੁਲਿਸ ਵਿਭਾਗ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਸਮਾਗਮ ਉਪਰੰਤ ਡੀ.ਆਈ.ਜੀ ਹਰਜੀਤ ਸਿੰਘ ਅਤੇ ਐਸ.ਐਸ.ਪੀ ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਗੜੇਮਾਰੀ ਪ੍ਰਭਾਵਿਤ ਖੇਤਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਨੌਜਵਾਨ ਆਪਣੀ ਉਸਾਰੂ ਸ਼ਕਤੀ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਲਗਾਉਣ- ਵਿਧਾਇਕ ਜਗਸੀਰ ਸਿੰਘ
Ad Position 24