22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਕਾਲੀ ਦਲ (ਬ) ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ- ਰਣੀਕੇ ਪਿੰਡ ਘੁੱਦਾ ਵਿਖੇ ਐਸ.ਸੀ. ਵਰਗ ਦੀ ਮੀਟਿੰਗ ਦੌਰਾਨ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ

ਸੰਗਤ ਮੰਡੀ, 21 ਅਕਤੂਬਰ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਐਸ.

Ad Position 21
No active advertisement
ਪਿੰਡ ਘੁੱਦਾ ਵਿਖੇ ਮੀਟਿੰਗ ਦੌਰਾਨ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਓ.ਐਸ.ਡੀ. ਗੁਰਚਰਨ ਸਿੰਘ, ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਤੇ ਲੋਕਾਂ ਦਾ ਇਕੱਠ। ਤਸਵੀਰ: ਸੁਖਤੇਜ ਧਾਲੀਵਾਲ 22-10-2026
ਸੰਗਤ ਮੰਡੀ, 21 ਅਕਤੂਬਰ (ਸੁਖਤੇਜ ਧਾਲੀਵਾਲ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਘੁੱਦਾ ਵਿਖੇ ਐਸ.ਸੀ.ਵਰਗ ਦੀ ਮੀਟਿੰਗ ਕਰਵਾਈ ਗਈ, ਜਿਸ ਵਿਚ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪੰਜਾਬ ਦਾ ਪੈਸਾ ਦਿੱਲੀ ਦੇ ਆਗੂਆਂ ‘ਤੇ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ, ਪਰ ਸਰਕਾਰ ਇਸ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਇਸ ਮੌਕੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ, ਓ.ਐਸ.ਡੀ. ਗੁਰਚਰਨ ਸਿੰਘ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਨਗਰ ਕੌਂਸਲ ਸੰਗਤ ਦੇ ਪ੍ਰਧਾਨ ਰਾਹੁਲ ਗੋਇਲ, ਜ਼ਿਲ੍ਹਾ ਬੀ.ਸੀ. ਵਿੰਗ ਦੇ ਪ੍ਰਧਾਨ ਜਸਪਾਲ ਸਿੰਘ ਜੱਸਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਘੁੱਦਾ, ਜਥੇਦਾਰ ਰੇਸ਼ਮ ਸਿੰਘ ਸੰਗਤ, ਜਥੇਦਾਰ ਰਛਪਾਲ ਸਿੰਘ ਮਾਨ, ਜਗਤਰਨ ਸਿੰਘ ਗਰੇਵਾਲ, ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਸਾਬਕਾ ਸਰਪੰਚ ਚੱਕ ਅੱਤਰ ਸਿੰਘ ਵਾਲਾ, ਗੁਰਦੀਪ ਸਿੰਘ ਪਥਰਾਲਾ, ਸਰਪੰਚ ਗੁਰਜੀਤ ਸਿੰਘ ਗਹਿਰੀ ਬੁੱਟਰ, ਜਥੇਦਾਰ ਭੋਲਾ ਸਿੰਘ ਜੰਗੀਰਾਣਾ, ਬਲਜਿੰਦਰ ਸਿੰਘ ਜੱਸੀ ਅਤੇ ਜਗਸੀਰ ਸਿੰਘ ਪਥਰਾਲਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਤੇ ਪਾਰਟੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀਅਤ ਅਤੇ ਪੰਥਕ ਸੋਚ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਲੋੜ- ਗਿੱਲ ਪੱਤੀ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਡਿਜੀਟਲ ਯੁੱਗ ’ਚ ਮੀਡੀਆ ਸਾਖਰਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
Ad Position 24