ਪੰਜਾਬੀਅਤ ਅਤੇ ਪੰਥਕ ਸੋਚ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਲੋੜ- ਗਿੱਲ ਪੱਤੀ
ਬਠਿੰਡਾ , 21 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲ ਪੱਤੀ ਨੇ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਪ੍ਰਸਥਿਤੀਆਂ ਨੂੰ ਦੇਖਦਿਆਂ ਸਮੂਹ ਪੰਜਾਬੀਅਤ ਅਤੇ ਪੰਥਕ ਸੋਚ ਨੂੰ ਪ੍ਰਣਾਏ ਲੋਕਾਂ ਨੂੰ ਇਕ ਮੰਚ ‘ ਤੇ ਇਕੱਠੇ ਹੋ ਕੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਰਜ਼ੇ , ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ , ਜਦਕਿ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪ੍ਰਵਾਸ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ।
ਬਠਿੰਡਾ , 21 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲ ਪੱਤੀ ਨੇ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਪ੍ਰਸਥਿਤੀਆਂ ਨੂੰ ਦੇਖਦਿਆਂ ਸਮੂਹ ਪੰਜਾਬੀਅਤ ਅਤੇ ਪੰਥਕ ਸੋਚ ਨੂੰ ਪ੍ਰਣਾਏ ਲੋਕਾਂ ਨੂੰ ਇਕ ਮੰਚ ‘ ਤੇ ਇਕੱਠੇ ਹੋ ਕੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਰਜ਼ੇ , ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ , ਜਦਕਿ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਪ੍ਰਵਾਸ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ । ਇਸ ਕਾਰਨ ਬਜ਼ੁਰਗ ਮਾਪਿਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਗਿੱਲ ਪੱਤੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਲਈ ਸਿਰਫ਼ ਸੁਪਨੇ ਦੇਖਣ ਜਾਂ ਨਾਅਰੇ ਲਾਉਣ ਦੀ ਬਜਾਏ ਸਾਂਝੇ ਯਤਨਾਂ ਅਤੇ ਸੁਹਿਰਦ ਤੇ ਤਿਆਗੀ ਲੀਡਰਸ਼ਿਪ ਦੀ ਲੋੜ ਹੈ । ਪੰਜਾਬ ਸਿਰਫ਼ ਇਕ ਸੂਬਾ ਨਹੀਂ , ਸਗੋਂ ਸਾਡੀ ਮਿੱਟੀ , ਮਾਂ - ਬੋਲੀ , ਸੱਭਿਆਚਾਰਕ ਵਿਰਾਸਤ , ਇਤਿਹਾਸ ਅਤੇ ਮਾਣ - ਸਨਮਾਨ ਦੀ ਪਹਿਚਾਣ ਹੈ ।