ਗੋਨਿਆਣਾ ਮਾਰਕੀਟ ਕਮੇਟੀ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ- ਭੋਖੜਾ
ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)- ਗੋਨਿਆਣਾ ਮਾਰਕੀਟ ਕਮੇਟੀ ਦੇ ਪ੍ਰਬੰਧਕਾਂ ਵਲੋਂ ਅੱਜ ਸਥਾਨਕ ਖ਼ਰੀਦ ਕੇਂਦਰ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਆਪੋ ਆਪਣੀ ਫ਼ਸਲ ਲੈ ਕੇ ਆਏ ਉੱਥੇ ਮੌਜੂਦ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਕਤ ਜਾਣਕਾਰੀ ਦਿੰਦੇ ਹੋਏ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਸਟਾਫ਼ ਵਲੋਂ ਪਿੰਡ ਨੇਹੀਆਂ ਵਾਲਾ, ਹਰਰਾਏਪੁਰ, ਜੀਦਾ, ਭੋਖੜਾ, ਖਿਆਲੀ ਵਾਲਾ, ਜੰਡਾਂਵਾਲਾ, ਮਹਿਮਾ ਸਰਜਾ, ਦਾਨ ਸਿੰਘ ਵਾਲਾ ਅਤੇ ਅਬਲੂ ਦੇ ਖ਼ਰੀਦ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ।
ਗੋਨਿਆਣਾ, 21 ਅਕਤੂਬਰ (ਲਛਮਣ ਦਾਸ ਗਰਗ)- ਗੋਨਿਆਣਾ ਮਾਰਕੀਟ ਕਮੇਟੀ ਦੇ ਪ੍ਰਬੰਧਕਾਂ ਵਲੋਂ ਅੱਜ ਸਥਾਨਕ ਖ਼ਰੀਦ ਕੇਂਦਰ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਆਪੋ ਆਪਣੀ ਫ਼ਸਲ ਲੈ ਕੇ ਆਏ ਉੱਥੇ ਮੌਜੂਦ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਕਤ ਜਾਣਕਾਰੀ ਦਿੰਦੇ ਹੋਏ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਸਟਾਫ਼ ਵਲੋਂ ਪਿੰਡ ਨੇਹੀਆਂ ਵਾਲਾ, ਹਰਰਾਏਪੁਰ, ਜੀਦਾ, ਭੋਖੜਾ, ਖਿਆਲੀ ਵਾਲਾ, ਜੰਡਾਂਵਾਲਾ, ਮਹਿਮਾ ਸਰਜਾ, ਦਾਨ ਸਿੰਘ ਵਾਲਾ ਅਤੇ ਅਬਲੂ ਦੇ ਖ਼ਰੀਦ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਬਲਕਾਰ ਭੋਖੜਾ ਵਲੋਂ ਮੰਡੀਆਂ ਵਿਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ, ਫ਼ਸਲ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ। ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।