21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

10 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ‘ਪੰਜਾਬ ਬਚਾਉ ਯਾਤਰਾ’ ਸੰਬੰਧੀ ਯੂਥ ਅਕਾਲੀ ਦਲ ਦੀ ਭਰਵੀਂ ਇਕੱਤਰਤਾ

ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 10 ਨਵੰਬਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ‘ਪੰਜਾਬ ਬਚਾਉ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਅੱਜ ਯੂਥ ਅਕਾਲੀ ਦਲ ਦੀ ਇਕ ਭਰਵੀਂ ਇਕੱਤਰਤਾ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਕਾਰਜਕਾਰੀ ਪ੍ਰਧਾਨ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਮਾਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਮੂਲ ਮੰਤਰ ਦਾ ਜਾਪ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

Ad Position 21
No active advertisement
ਯੂਥ ਅਕਾਲੀ ਦਲ ਦੀ ਇਕੱਤਰਤਾ ਸਮੇਂ ਦੀ ਸਮੂਹਿਕ ਤਸਵੀਰ। 22-10-2026
ਤਲਵੰਡੀ ਸਾਬੋ, 21 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ 10 ਨਵੰਬਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ‘ਪੰਜਾਬ ਬਚਾਉ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਅੱਜ ਯੂਥ ਅਕਾਲੀ ਦਲ ਦੀ ਇਕ ਭਰਵੀਂ ਇਕੱਤਰਤਾ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਕਾਰਜਕਾਰੀ ਪ੍ਰਧਾਨ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਮਾਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਮੂਲ ਮੰਤਰ ਦਾ ਜਾਪ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਪਰੰਤ ਪਹੁੰਚੇ ਆਗੂਆਂ ਤੇ ਵਰਕਰਾਂ ਨੂੰ ਜੀ ਆਇਆਂ ਆਖਦਿਆਂ ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ 10 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ‘ਪੰਜਾਬ ਬਚਾਉ ਯਾਤਰਾ’ ਨੂੰ ਲੈ ਕੇ ਵਰਕਰਾਂ ਤੇ ਲੋਕਾਂ ‘ਚ ਖ਼ਾਸ ਉਤਸ਼ਾਹ ਹੈ ਅਤੇ ਯਾਤਰਾ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਹ ਪੂਰੀ ਤਰ੍ਹਾਂ ਯਤਨਸ਼ੀਲ ਹਨ। ਵਰਕਰਾਂ ਨੂੰ ਸੰਬੋਧਨ ਹੁੰਦਿਆਂ ਯੂਥ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਤੇ ਲੋਕ ਸਭਾ ਹਲਕਾ ਇੰਚਾਰਜ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 10 ਨਵੰਬਰ ਨੂੰ ਸ਼ੁਰੂ ਹੋਣ ਵਾਲੀ ਯਾਤਰਾ ‘ਚ ਵੱਡੀ ਗਿਣਤੀ ਸੰਗਤ ਦੀ ਸ਼ਮੂਲੀਅਤ ਲਈ ਦਿਨ-ਰਾਤ ਇਕ ਕਰ ਦੇਣ। ਆਪਣੇ ਸੰਬੋਧਨ ਦੌਰਾਨ ਯੂਥ ਅਕਾਲੀ ਦਲ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਨੌਜਵਾਨਾਂ ਦੀ ਭਲਾਈ ਲਈ ਕੱਖ ਨਹੀ ਕੀਤਾ ਉੱਤੋਂ ਆਲਮ ਇਹ ਕਿ ਨਸ਼ਿਆਂ ਨੇ ਘਰ ਘਰ ਤੱਕ ਪਹੁੰਚ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੁਖਬੀਰ ਸਿੰਘ ਬਾਦਲ ਵਲੋਂ ‘ਪੰਜਾਬ ਬਚਾਉ ਯਾਤਰਾ’ ਤਹਿਤ ਲੋਕਾਂ ਤੱਕ ਪਹੁੰਚ ਕਰਕੇ ਪੰਜਾਬ ਨੂੰ ਬਚਾਉਣ ਸਬੰਧੀ ਇੱਕ ਰੋਡਮੈਪ ਸਾਂਝਾ ਕੀਤਾ ਜਾਵੇਗਾ। ਇਸ ਮੌਕੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਕੱਤਰਤਾ ਵਿਚ ਯੂਥ ਅਕਾਲੀ ਦਲ ਸੂਬਾ ਮੀਤ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ, ਹਲਕਾ ਆਬਜ਼ਰਵਰ ਦਵਿੰਦਰ ਸਿੰਘ ਕੋਟਬਖਤੂ, ਹਲਕਾ ਪ੍ਰਧਾਨ ਚਰਨਾ ਸਿੰਘ ਭਾਗੀਵਾਂਦਰ, ਰਵੀ ਕੁਮਾਰ ਕੋਕੀ ਕੌਂਸਲਰ, ਗੁਰਤੇਜ ਸਿੰਘ ਨਸੀਬਪੁਰਾ, ਜਸਵਿੰਦਰ ਸਿੰਘ ਜ਼ੈਲਦਾਰ, ਸਾਬਕਾ ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਭਿੰਦਾ ਸਿੰਘ ਜੱਜਲ, ਬੂਟਾ ਸਿੰਘ ਸਰਪੰਚ ਲਾਲੇਆਣਾ, ਹਰਤਾਬਲ ਸਿੰਘ ਸੁੱਖੀ, ਲਾਲੀ ਧਾਲੀਵਾਲ, ਸੰਦੀਪ ਸਿੰਘ ਨਿੱਕਾ, ਸੁਖਮੰਦਰ ਸਿੰਘ ਜਗਾ ਰਾਮ ਤੀਰਥ, ਗੁਰਪ੍ਰੀਤ ਸਿੰਘ ਆਧੀ, ਗੁਰਪ੍ਰੀਤ ਸਿੰਘ ਚੋਟੀਆ, ਮਨਜੀਤ ਭਾਗੀਵਾਂਦਰ, ਅਮਨਦੀਪ ਟਾਂਡੀਆਂ ਸਮੇਤ ਵੱਡੀ ਗਿਣਤੀ ਵਰਕਰ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਨਵਜੋਤ ਸਿੰਘ ਗੁਣੀ ਅਤੇ ਟੀਮ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਡੀ.ਐਮ ਸਕੂਲ ਕਰਾੜਵਾਲਾ ਦੀਆਂ ਪੰਜ ਟੀਮਾਂ ਨੇ ‘ਖੇਡਾਂ ਵਤਨ ਪੰਜਾਬ’ ਦੀਆਂ ’ਚ ਜੇਤੂ ਰਹਿਣ ਦਾ ਮਾਣ ਹਾਸਿਲ ਕੀਤਾ
Ad Position 24