21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰ ’ਚ ਰੋਸ ਮਾਰਚ ਕੱਢਿਆ

ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਥਾਨਕ ਸ਼ਹਿਰ ’ਚ ਰੋਸ ਮਾਰਚ ਕੱਢਿਆ। ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ’ਚ ਸ਼ਿਰਕਤ ਕਰ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।

Ad Position 21
No active advertisement
ਮਾਨਸਾ ਸ਼ਹਿਰ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦੇ ਹੋਏ ਮੁਲਾਜ਼ਮ। ਤਸਵੀਰ : ਸੇਮੀ ਮਾਨਸਾ 22-10-2026
ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਥਾਨਕ ਸ਼ਹਿਰ ’ਚ ਰੋਸ ਮਾਰਚ ਕੱਢਿਆ। ਸਮੂਹਿਕ ਤੌਰ ’ਤੇ ਛੁੱਟੀ ਲੈ ਕੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ’ਚ ਸ਼ਿਰਕਤ ਕਰ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਇਸ ਦਾ ਖ਼ਮਿਆਜ਼ਾ ਸੂਬਾ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ ’ਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਆਗੂ ਪ੍ਰਤਾਪ ਸਿੰਘ ਖੁਡਾਲ, ਸਿਹਤ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਵਾਲੀਆ, ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਿੱਟੂ, ਅਮੋਲਕ ਸਿੰਘ ਡੇਲੂਆਣਾ, ਲਖਨ ਲਾਲ ਮੌੜ, ਦਰਸ਼ਨ ਸਿੰਘ ਅਲੀਸ਼ੇਰ, ਜਸਵੀਰ ਸਿੰਘ ਭੰਮਾ, ਪ੍ਰਗਟ ਸਿੰਘ, ਓਮ ਪ੍ਰਕਾਸ਼, ਸਿਕੰਦਰ ਸਿੰਘ ਘਰਾਂਗਣਾ, ਗੁਰਲਾਬ ਸਿੰਘ, ਹਰਪਾਲ ਸਿੰਘ, ਗੁਰਜੀਤ ਸਿੰਘ, ਧਰਵਿੰਦਰ ਸਿੰਘ ਹੀਰੇਵਾਲਾ, ਕਰਮਜੀਤ ਸਿੰਘ ਤਾਮਕੋਟ, ਬਿੱਕਰ ਸਿੰਘ ਮਾਖਾ, ਜਗਦੇਵ ਸਿੰਘ ਘੁਰਕਣੀ, ਜੱਗਾ ਸਿੰਘ ਅਲੀਸ਼ੇਰ, ਰਾਜਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਚਰਨ ਸਿੰਘ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲਈ ਧਰਨਾ 9ਵੇਂ ਦਿਨ ਵੀ ਜਾਰੀ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ ਅਗਲੀ ਖ਼ਬਰ ਸੂਬਾ ਸਰਕਾਰ ਨਸ਼ਾ ਖ਼ਤਮ ਕਰਨ ’ਚ ਫ਼ੇਲ੍ਹ ਸਾਬਤ ਹੋਈ- ਮੋਮੀ
Ad Position 24