21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਟੇ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲਈ ਧਰਨਾ 9ਵੇਂ ਦਿਨ ਵੀ ਜਾਰੀ ਵੱਡੀ ਗਿਣਤੀ ’ਚ ਲੋਕ ਹੋਏ ਸ਼ਾਮਿਲ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ, ਜਿਸ ’ਚ ਵੱਡੀ ਗਿਣਤੀ ਲੋਕ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਵੇਂ ਮਾਮਲੇ ਦੀ ਜਾਂਚ ਸੀ.

Ad Position 21
No active advertisement
ਅਜੀਤ ਡੈਸਕ 22-10-2026
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ, ਜਿਸ ’ਚ ਵੱਡੀ ਗਿਣਤੀ ਲੋਕ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਵੇਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇ ਦਿੱਤੀ ਗਈ ਹੈ ਪਰ ਜਥੇਬੰਦੀਆਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੀਆਂ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੱਕ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਧਰਨੇ ਨੂੰ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਭਾਕਿਯੂ (ਲੱਖੋਵਾਲ) ਦੇ ਆਗੂ ਹਰਿੰਦਰ ਸਿੰਘ ਲੱਖੋਵਾਲ, ਬਲਕੌਰ ਸਿੰਘ ਸਿੱਧੂ, ਸਾਬਕਾ ਵਿਧਾਇਕ ਕਾ. ਹਰਦੇਵ ਅਰਸ਼ੀ, ਨਾਜ਼ਰ ਸਿੰਘ ਮਾਨਸ਼ਾਹੀਆ ਤੇ ਸੁਖਵਿੰਦਰ ਸਿੰਘ ਔਲਖ, ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਅਦਾਕਾਰਾ ਮਾਹੀ ਸ਼ਰਮਾ, ਗਾਇਕ ਲਾਭ ਹੀਰਾ, ਲੱਖਾ ਸਿਧਾਣਾ, ਭਾਨਾ ਸਿੱਧੂ, ਰਾਜਵਿੰਦਰ ਸਿੰਘ ਰਾਣਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਔਰਤ ਆਗੂ ਜਸਵੀਰ ਕੌਰ ਨੱਤ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ, ਮੋਹਨਜੀਤ ਸਿੰਘ ਸ਼ੇਰੋਂ, ਝੋਟੇ ਦੇ ਪਿਤਾ ਭੀਮ ਸਿੰਘ, ਪਤਨੀ ਮਨਪ੍ਰੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਆਗੂ ਸਰੂਪ ਸਿੰਘ ਰਾਮਾ, ਨਿਰਮਲ ਸਿੰਘ ਝੰਡੂਕੇ, ਕਾਂਗਰਸ ਆਗੂ ਮਨਜੀਤ ਸਿੰਘ ਝਲਬੂਟੀ, ਬਿਕਰਮ ਸਿੰਘ ਮੋਫਰ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਐਕਸ਼ਨ ਕਮੇਟੀ ਦੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਮਾਨਿਕ ਗੋਇਲ, ਲਖਵਿੰਦਰ ਸਿੰਘ ਮੂਸਾ, ਕਾ. ਕ੍ਰਿਸ਼ਨ ਚੌਹਾਨ , ਭਗਵੰਤ ਸਿੰਘ ਸਮਾਓਂ, ਪਰਮਿੰਦਰ ਸਿੰਘ ਬਾਲਿਆਂਵਾਲੀ, ਧੰਨਾ ਮੱਲ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਹਰਦੀਪ ਸਿੰਘ ਸਿੱਧੂ, ਇੰਦਰਜੀਤ ਸਿੰਘ ਮੁਨਸ਼ੀ, ਚਮਕੌਰ ਸਿੰਘ ਸਿੱਧੂ, ਜਗਰਾਜ ਸਿੰਘ ਰਾਜੂ ਦਰਾਕਾ, ਗੁਰਜੀਤ ਸਿੰਘ ਲਾਲਿਆਂਵਾਲੀ, ਜਸਵੀਰ ਸਿੰਘ ਖ਼ਾਲਸਾ, ਸੁਰੇਸ਼ ਕੁਮਾਰ ਨੰਦਗੜ੍ਹੀਆ, ਸੁੱਖਾ ਭਾਊ, ਐਂਟੀ ਡਰੱਗ ਟਾਸਕ ਫੋਰਸ ਦੇ ਗਗਨਦੀਪ ਸਿਰਸੀਵਾਲਾ, ਅਮਨ ਪਟਵਾਰੀ, ਭੁਪਿੰਦਰ ਰੂਬੀ ਆਦਿ ਹਾਜ਼ਰ ਸਨ। ਨਸ਼ਾ ਤਸਕਰਾਂ ਦੇ ਭਾਂਡੇ ਛੇਕਣੇ ਬਹੁਤ ਜ਼ਰੂਰੀ - ਮਨਪ੍ਰੀਤ ਕੌਰ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਤਲ ਅਸ਼ਵਨੀ ਕੁਮਾਰ ਦੀ ਦੁਕਾਨ ਢਾਹੁਣ ਦੀ ਮੰਗ ਨਾ ਸਾਡੀ ਅਤੇ ਨਾ ਹੀ ਸੰਗਤ ਦੀ ਸੀ ਪਰ ਸਬੂਤ ਮਿਟਾਉਣ ਲਈ ਇੱਕ ਸਾਜ਼ਿਸ਼ ਅਧੀਨ ਇਹ ਦੁਕਾਨ ਢੁਆਈ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਹੁਣ ਝੋਟੇ ਦੀ ਮੌਤ ’ਤੇ ਇਕੱਠੇ ਹੋਏ ਹੋ, ਜੇਕਰ ਪਿੰਡਾਂ/ਸ਼ਹਿਰਾਂ ’ਚ ਕੋਈ ਨੌਜਵਾਨ ਨਸ਼ਿਆਂ ਨਾਲ ਜਾਂ ਤਸਕਰਾਂ ਦੇ ਹੱਥੋਂ ਮਰਦਾ ਹੈ ਤਾਂ ਉੱਥੇ ਵੀ ਸਾਰੇ ਇਕੱਠੇ ਹੋ ਕੇ ਜਾਇਆ ਕਰੋ ਅਤੇ ਸਖ਼ਤ ਵਿਰੋਧ ਕਰਿਆ ਕਰੋ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਪਿੰਡਾਂ/ਸ਼ਹਿਰਾਂ ’ਚ ਭਾਂਡੇ ਛੇਕਣੇ ਬਹੁਤ ਜ਼ਰੂਰੀ ਹਨ। ਮੁਲਾਜ਼ਮ ਜਥੇਬੰਦੀਆਂ ਧਰਨੇ ’ਚ ਹੋਈਆਂ ਸ਼ਾਮਿਲ ਸਾਂਝਾ ਮੁਲਾਜ਼ਮ ਮੰਚ ਵਲੋਂ ਹੜਤਾਲ ਉਪਰੰਤ ਬਾਅਦ ਦੁਪਹਿਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ’ਚ ਸ਼ਮੂਲੀਅਤ ਕੀਤੀ ਗਈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਆਗੂ ਪ੍ਰਤਾਪ ਸਿੰਘ ਖੁਡਾਲ, ਸਿਹਤ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਵਾਲੀਆ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਦੇ ਪ੍ਰਧਾਨ ਤੇ ਸਟੇਟ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ ਬਿੱਟੂ, ਅਮੋਲਕ ਸਿੰਘ ਡੇਲੂਆਣਾ ਆਦਿ ਨੇ ਇਸ ਹੱਤਿਆ ਨੂੰ ਬਹੁਤ ਹੀ ਦੁਖਦਾਈ ਦੱਸਦਿਆਂ ਕਿਹਾ ਕਿ ਮੁਲਾਜ਼ਮ ਝੋਟੇ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਨ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਘਰਸ਼ ’ਚ ਸਾਥ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰ ’ਚ ਰੋਸ ਮਾਰਚ ਕੱਢਿਆ
Ad Position 24