22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਮੀਟਿੰਗ

ਮਾਨਸਾ, 22 ਅਕਤੂਬਰ (ਧਾਲੀਵਾਲ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵਲੋਂ ਜ਼ਿਲ੍ਹੇ ਨਾਲ ਸਬੰਧਿਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ।

Ad Position 21
No active advertisement
ਮਾਨਸਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ। ਅਜੀਤ ਤਸਵੀਰ 23-10-2026
ਮਾਨਸਾ, 22 ਅਕਤੂਬਰ (ਧਾਲੀਵਾਲ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵਲੋਂ ਜ਼ਿਲ੍ਹੇ ਨਾਲ ਸਬੰਧਿਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ’ਚ 6 ਨਵੇਂ ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ, ਜਿਸ ਤਹਿਤ ਮਾਨਸਾ ਵਿਖੇ 3 ਅਤੇ ਸਰਦੂਲਗੜ੍ਹ ਵਿਖੇ 2 ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਬੁਢਲਾਡਾ ’ਚ ਵੀ 1 ਨਵਾਂ ਪੋਲਿੰਗ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਨਵੰਬਰ ਨੂੰ ਕੀਤੀ ਜਾਵੇਗੀ ਜਦਕਿ 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ, ਜਿਨ੍ਹਾਂ ਦਾ 28 ਦਸੰਬਰ ਤੱਕ ਨਿਪਟਾਰਾ ਕਰ ਕੇ 4 ਜਨਵਰੀ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1 ਜਨਵਰੀ ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਦਰਜ ਕਰਵਾਉਣ ਲਈ 12 ਨਵੰਬਰ ਤੋਂ 11 ਦਸੰਬਰ ਤੱਕ ਫਾਰਮ ਭਰ ਕੇ ਬੂਥ ਲੈਵਲ ਅਫ਼ਸਰ ਜਾਂ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਪ ਵੀ ਲਗਾਏ ਜਾਣਗੇ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਦੀਪਕ ਕੁਮਾਰ, ਬਲਜਿੰਦਰ ਸਿੰਘ, ‘ਆਪ’ ਦੇ ਭਰਪੂਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜੱਸੀ ਸਿੱਧੂ, ਕਾਂਗਰਸ ਦੇ ਰਾਕੇਸ਼ ਕੁਮਾਰ, ਸੀ.ਪੀ.ਆਈ.(ਐੱਮ) ਦੇ ਸਵਰਨਜੀਤ ਸਿੰਘ ਦਲਿਓ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਿਸ. ਹਰਿੰਦਰ ਸਿੱਧੂ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਦੇਰੀ ਨਾਲ ਮਿਲ ਰਹੇ ਓ. ਟੀ. ਪੀ. ਤੋਂ ਗੈਸ ਖਪਤਕਾਰ ਪ੍ਰੇਸ਼ਾਨ
Ad Position 24