22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੀਵਾਲੀ ਤੋਂ ਪਹਿਲਾਂ ਪੋਟਾਸ਼ ਦੀ ਗੈਰ-ਕਾਨੂੰਨੀ ਸਟੋਰੇਜ ਦਾ ਖ਼ਦਸ਼ਾ

ਝੁਨੀਰ, 22 ਅਕਤੂਬਰ (ਸੰਜੀਵ ਸਿੰਗਲਾ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਲਾਕੇ ’ਚ ਕੁਝ ਦੁਕਾਨਦਾਰਾਂ ਵਲੋਂ ਕਥਿਤ ਤੌਰ ’ਤੇ ਵੱਡੀ ਮਾਤਰਾ ਵਿੱਚ ਪੋਟਾਸ਼ ਸਟੋਰ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਇਲਾਕਾ ਵਾਸੀਆਂ ਵਲੋਂ ਪ੍ਰਸ਼ਾਸਨ ਨੂੰ ਚੌਕਸ ਰਹਿਣ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਤਿਉਹਾਰ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

Ad Position 21
No active advertisement
ਅਜੀਤ ਡੈਸਕ 23-10-2026
ਝੁਨੀਰ, 22 ਅਕਤੂਬਰ (ਸੰਜੀਵ ਸਿੰਗਲਾ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਲਾਕੇ ’ਚ ਕੁਝ ਦੁਕਾਨਦਾਰਾਂ ਵਲੋਂ ਕਥਿਤ ਤੌਰ ’ਤੇ ਵੱਡੀ ਮਾਤਰਾ ਵਿੱਚ ਪੋਟਾਸ਼ ਸਟੋਰ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਇਲਾਕਾ ਵਾਸੀਆਂ ਵਲੋਂ ਪ੍ਰਸ਼ਾਸਨ ਨੂੰ ਚੌਕਸ ਰਹਿਣ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਤਿਉਹਾਰ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਦੀਵਾਲੀ ਦੇ ਦਿਨਾਂ ਦੌਰਾਨ ਕੁਝ ਲੋਕਾਂ ਵਲੋਂ ਪਟਾਕੇ ਬਣਾਉਣ ਜਾਂ ਚਲਾਉਣ ਲਈ ਪੋਟਾਸ਼ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਦੁਕਾਨਦਾਰ ਇਸ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰ ਕੇ ਤਿਉਹਾਰ ਦੇ ਮੌਕੇ ਮਹਿੰਗੇ ਭਾਅ ’ਤੇ ਵੇਚਦੇ ਹਨ। ਇਸ ਦੀ ਖ਼ਰੀਦ ਕਰਨ ਵਾਲਿਆਂ ਵਿਚ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ਾਮਿਲ ਹੋ ਸਕਦੇ ਹਨ, ਜਿਸ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪੋਟਾਸ਼ ਦੀ ਗਲਤ ਵਰਤੋਂ ਜਾਂ ਅਸੁਰੱਖਿਅਤ ਢੰਗ ਨਾਲ ਸੰਭਾਲਣ ਕਾਰਨ ਗੰਭੀਰ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਿਛਲੇ ਸਾਲ 2025 ਨੂੰ ਝੁਨੀਰ ਦੇ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਪੋਟਾਸ਼ ਚਲਾਉਣ ਕਾਰਨ ਇਕ ਵਿਦਿਆਰਥੀ ਦਾ ਹੱਥ ਉੱਡ ਗਿਆ ਸੀ। ਝੁਨੀਰ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਚਾਹੀਦਾ ਹੈ ਕਿ ਦੀਵਾਲੀ ਦੇ ਮੱਦੇਨਜ਼ਰ ਇਲਾਕੇ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਨਿਯਮਾਂ ਅਨੁਸਾਰ ਜਾਂਚ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਨਸ਼ਿਆਂ ਨੂੰ ਰੋਕਣ ’ਚ ਪੰਜਾਬ ਸਰਕਾਰ ਅਸਫਲ-ਕਾ. ਅਰਸ਼ੀ ਅਗਲੀ ਖ਼ਬਰ ਬੋਹਾ, ਬਰ੍ਹੇ, ਮਾਨਸਾ ਸੜਕ ਥਾਂ-ਥਾਂ ਤੋਂ ਟੁੱਟਣ ਕਾਰਨ ਆਵਾਜਾਈ ਪ੍ਰਭਾਵਿਤ
Ad Position 24