ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਮੰਗਾਂ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਦੀ ਅਗਵਾਈ ’ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੰਗ ਪੱਤਰ ਵਿਭਾਗ ਦੇ ਸਕੱਤਰ ਨੂੰ ਭੇਜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਵੇ।
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਦੀ ਅਗਵਾਈ ’ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੀਂ ਮੰਗ ਪੱਤਰ ਵਿਭਾਗ ਦੇ ਸਕੱਤਰ ਨੂੰ ਭੇਜਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਨੂੰ ਤਾਜ਼ਾ ਪਕਾਇਆ ਹੋਇਆ ਗਰਮ ਭੋਜਨ ਮੁਹੱਈਆ ਕਰਵਾਇਆ ਜਾਵੇ। ਯੂਨੀਅਨ ਦਾ ਮੰਨਣਾ ਹੈ ਕਿ ਬੱਚਿਆਂ ਨੂੰ ਪੋਸ਼ਣ ਦੇਣ ਦਾ ਮਕਸਦ ਸਿਰਫ਼ ਪੋਸ਼ਣ ਟਰੈਕ ਦੇ ਅੰਕੜੇ ਪੂਰੇ ਕਰਨਾ ਨਹੀਂ ਸਗੋਂ ਹਰ ਬੱਚੇ ਦੀ ਸਿਹਤ ਅਤੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਡਿਜੀਟਾਈਲੇਜੇਸ਼ਨ ਦੇ ਨਾਂਅ ’ਤੇ ਬੱਚਿਆਂ ਨੂੰ ਭੋਜਨ ਦੇ ਅਧਿਕਾਰ ਅਧਿਕਾਰ ਤੋਂ ਵਾਂਝਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੰਬੇ ਸਮੇਂ ਤੋਂ ਬੱਚਿਆਂ ਦੀ ਦੇਖਭਾਲ ਪੋਸ਼ਣ ਅਤੇ ਮੁੱਢਲੀ ਸਿੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਸਰਕਾਰ ਵੱਲੋਂ ਡਿਜੀਟਲ ਪ੍ਰਣਾਲੀਆਂ ਅਤੇ ਆਨਲਾਈਨ ਹਾਜ਼ਰੀ ਨੂੰ ਲਾਗੂ ਕਰਨਾ ਬੱਚਿਆਂ ਨੂੰ ਉਨ੍ਹਾਂ ਦੇ ਹੱਕ ਦਾ ਭੋਜਨ ਤੋਂ ਵਾਂਝੇ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਫ਼ੈਸਲੇ ਵਿਚ ਤੁਰੰਤ ਸੁਧਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਮਲਜੀਤ ਕੌਰ, ਮਨਜੀਤ ਕੌਰ ਬੀਰੋਕੇ, ਸੁਮਨ ਲਤਾ, ਜੋਤੀ ਰਾਣੀ, ਗੋਲੋ ਦੇਵੀ, ਗਗਨਦੀਪ ਕੌਰ, ਬਲਵਿੰਦਰ ਕੌਰ ਬਹਾਦਰਪੁਰ, ਬਸੀਰਾਂ ਸੁਮਨ ਗਰਗ, ਸੁਖਪਾਲ ਕੌਰ ਆਦਿ ਹਾਜ਼ਰ ਸਨ।